29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮਨੁੱਖੀ ਜੀਵਨ ਦਾ ਸੰਗੀਤਕ ਸੰਬੰਧੀ 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ

Ad Position 21
No active advertisement
ਅਜੀਤ ਡੈਸਕ 02-04-2026
ਜਲਾਲਾਬਾਦ,1 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਕੁਮਾਰ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਸਰਦਾਰ ਗੁਰਬਖ਼ਸ਼ ਸਿੰਘ ਖੁਰਾਨਾ, ਪਿ੍ੰਸੀਪਲ ਡਾ ਨੀਤਿਕਾ ਦੀ ਯੋਗ ਅਗਵਾਈ ਅਧੀਨ ਕਾਲਜ ਵਿਖੇ ਮਨੁੱਖੀ ਜੀਵਨ ਦਾ ਸੰਗੀਤਕ ਸੰਬੰਧ ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਜਿਸ ਵਿਚ ਸਹਾਇਕ ਪ੍ਰੋਫ਼ੈਸਰ ਗੁਰਜੀਤ ਸਿੰਘ ਜੀ.ਜੀ.ਐੱਸ ਡੀ.ਏ.ਵੀ ਕਾਲਜ ਜਲਾਲਾਬਾਦ ਤੇ ਵਿਸ਼ੇਸ਼ ਤੌਰ ਤੇ ਪਹੁੰਚੇ | ਉਨ੍ਹਾਂ ਨੇ ਮਨੁੱਖੀ ਜੀਵਨ ਵਿਚ ਸੰਗੀਤ ਦੇ ਮਹੱਤਵ ਤੇ ਪ੍ਰਭਾਵ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਕਿਹਾ ਕਿ ਸੰਗੀਤ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ ਸਗੋਂ ਇਹ ਰੂਹ ਦੀ ਖ਼ੁਰਾਕ, ਮਾਨਸਿਕ ਸ਼ਾਂਤੀ ਅਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ ਜਿਵੇਂ ਪਿਆਰ, ਖ਼ੁਸ਼ੀ, ਗ਼ਮੀ ਆਦਿ | ਸੰਗੀਤ ਜੀਵਨ ਨੂੰ ਬਿਹਤਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਇਸ ਦੌਰਾਨ ਪਿ੍ੰਸੀਪਲ ਡਾ. ਨੀਤਿਕਾ ਨੇ ਗੁਰਜੀਤ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ ਇਸ ਮੌਕੇ ਤੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਭਲਵਾਨ ਨੇ ਸੇਵਾ ਮੁਕਤੀ ਸਮਾਗਮ ਮਨਾਇਆ ਵੱਖਰੇ ਢੰਗ ਨਾਲ ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਦੇ ਪਿ੍ੰਸੀਪਲ ਵਜੋਂ ਰਵੀ ਕੁਮਾਰ ਨੇ ਸੰਭਾਲਿਆ ਅਹੁਦਾ
Ad Position 24