29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਐਸ.ਡੀ.ਐਮ ਨੇ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਫਸਲਾਂ ਦਾ ਨਿਰੀਖਣ ਕੀਤਾ

Ad Position 21
No active advertisement
ਅਜੀਤ ਡੈਸਕ 02-04-2026
ਅਬੋਹਰ, 1 ਅਪ੍ਰੈਲ(ਵਿਵੇਕ ਹੂੜੀਆ)-ਕੱਲ੍ਹ ਹੋਏ ਭਾਰੀ ਗੜੇਮਾਰੀ ਕਾਰਨ ਅਬੋਹਰ ਖੇਤਰ ਦੇ ਕਈ ਪਿੰਡਾਂ ਵਿਚ ਕਣਕ ਦੀਆਂ ਫਸਲਾਂ ਅਤੇ ਬਾਗ਼ਾਂ ਨੂੰ ਕਾਫ਼ੀ ਨੁਕਸਾਨ ਹੋਇਆ ਸੀ ਦਾ ਅਬੋਹਰ ਦੇ ਐਸ.ਡੀ.ਐਮ ਰਵਿੰਦਰ ਪਾਲ ਸਿੰਘ ਅਤੇ ਚੇਅਰਮੈਨ ਦਰਸ਼ਨ ਸਿੰਘ ਸੋਹਲ ਨੇ ਦੌਰਾ ਕਰਕੇ ਫਸਲਾਂ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਐਸ.ਡੀ.ਐਮ. ਅਤੇ ਚੇਅਰਮੈਨ ਨੇ ਦੱਸਿਆ ਕਿ ਇਸ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਸਹੀ ਮੁਲਾਂਕਣ ਕਰਨ ਲਈ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਪੂਰਾ ਮੁਲਾਂਕਣ ਅਤੇ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨਗੇ ਕਿ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਮਿਲੇ | ਚੇਅਰਮੈਨ ਦਰਸ਼ਨ ਸੋਹਲ ਨੇ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿਚ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪ੍ਰਭਾਵਿਤ ਖੇਤਰਾਂ ਲਈ ਇਕ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕੀਤਾ ਜਾਵੇ ਤਾਂ ਜੋ ਪਹਿਲਾਂ ਹੀ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ ਅਤੇ ਪ੍ਰਸ਼ਾਸਨ ਨੂੰ ਵੀ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਚਾਹੀਦਾ ਹੈ | ਇਸ ਮੌਕੇ ਐਸ.ਡੀ.ਐਮ ਦੇ ਨਾਲ ਖੇਤੀਬਾੜੀ ਵਿਭਾਗ ਦੀ ਅਧਿਕਾਰੀ ਹਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ ਅਗਲੀ ਖ਼ਬਰ ਗੜੇ੍ਹਮਾਰੀ ਅਤੇ ਬਾਰਿਸ਼ ਕਾਰਨ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਸਰਕਾਰ ਤੁਰੰਤ ਦੇਵੇ -ਹੰਸ ਰਾਜ ਜੋਸਨ
Ad Position 24