13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਾਉਣੀ ਦੀਆਂ ਫ਼ਸਲਾਂ ਦੇ ਅਗੇਤੇ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ

Ad Position 21
No active advertisement
ਅਜੀਤ ਡੈਸਕ 13-04-2026
ਫ਼ਾਜ਼ਿਲਕਾ, 12 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਾਇਰੈਕਟਰ ਖੇਤੀਬਾੜੀ ਡਾ.ਗੁਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੁਆਇੰਟ ਡਾਇਰੈਕਟਰ ਖੇਤੀਬਾੜੀ (ਪਸਾਰ ਅਤੇ ਸਿਖਲਾਈ) ਡਾ.ਕਰਨਜੀਤ ਸਿੰਘ ਗਿੱਲ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਸੁਚਾਰੂ ਬਿਜਾਈ ਅਤੇ ਅਗੇਤੇ ਪ੍ਰਬੰਧਾਂ ਦੇ ਸਬੰਧ ਵਿਚ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਟਾਫ਼ ਨੂੰ ਸਾਉਣੀ ਦੇ ਸੀਜ਼ਨ ਲਈ ਲੋੜੀਂਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਨਰਮੇ ਦੀ ਫ਼ਸਲ ਦੀ ਸਹੀ ਸਮੇਂ ਸਿਰ ਬਿਜਾਈ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਉੱਨਤ ਬੀਜਾਂ ਦੀ ਵਰਤੋਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ | ਮੀਟਿੰਗ ਵਿਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕਿਸਾਨ ਰਜਿਸਟਰੀ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ | ਇਸ ਦੇ ਨਾਲ ਹੀ ਪੀ.ਐਮ.ਡੀ.ਡੀ.ਕੇ.ਵਾਈ. (ਪ੍ਰਧਾਨ ਮੰਤਰੀ ਧਨ ਧਾਨਿਆ ਕਿ੍ਸ਼ੀ ਯੋਜਨਾ) ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ | ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਦਰ ਤੋਂ ਘਰ ਪਰਤ ਰਹੀ ਮਹਿਲਾ ਨਾਲ ਲੁੱਟ ਦੀ ਕੋਸ਼ਿਸ਼ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਹਿਮ ਮੀਟਿੰਗ ਬੱਲੂਆਣਾ ਹਲਕੇ ਤੋਂ ਬਾਬਾ ਸੁਰਿੰਦਰ ਸਿੰਘ ਤੇ ਇੰਦਰਜੀਤ ਸਿੰਘ ਬੁਲੰ...
Ad Position 24