12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ 'ਚ ਧੂਮਧਾਮ ਨਾਲ ਮਨਾਈ ਅੰਬੇਡਕਰ ਜਯੰਤੀ

Ad Position 21
No active advertisement
ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫ਼ਾਜ਼ਿਲਕਾ ਵਿਖੇ ਪ੍ਰਧਾਨ ਨੋਰੰਗ ਲਾਲ ਅਤੇ ਭੀਮ ਸੈਨ ਸੋਲੀਆਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਬਾਬਾ ਸਾਹਿਬ ਦੀ ਮੂਰਤੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਆਈਆਂ ਸੰਗਤਾਂ ਵਿਚ ਲੱਡੂਆਂ ਦਾ ਪ੍ਰਸਾਦ ਵਰਤਾਇਆ ਗਿਆ | ਇਸ ਮੌਕੇ ਦੋ ਮਿੰਟ ਦਾ ਮੌਨ ਧਾਰਿਆ ਗਿਆ | ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਡਾ. ਗੁਰਚਰਨ ਸਿੰਘ, ਚਰਨ ਸਿੰਘ ਏ.ਐਸ.ਆਈ ਅਤੇ ਓਮ ਪ੍ਰਕਾਸ਼ ਨੇ ਬਾਬਾ ਸਾਹਿਬ ਦੀਆਂ ਸਮਾਜ ਪ੍ਰਤੀ, ਨਾਰੀ ਸ਼ਕਤੀ ਪ੍ਰਤੀ ਅਤੇ ਭਾਰਤ ਦੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰਾਂ ਬਾਰੇ ਜਾਣੂੰ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਬਜਰੀ ਦੀ ਭਰੀ ਟਰਾਲੀ ਸਕੂਟਰੀ ਨਾਲ ਟਕਰਾਈ-ਚਾਲਕ ਜ਼ਖਮੀ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24