12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ 'ਚ ਮਨਾਇਆ ਵਿਸਾਖੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਿਵਲ ਲਾਈਨ ਫ਼ਾਜ਼ਿਲਕਾ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਤੋਂ ਬਾਅਦ ਭਾਈ ਗੁਰਜੰਟ ਸਿੰਘ ਦੇ ਰਾਗੀ ਜਥੇ ਵਲੋਂ ਕਥਾ ਕੀਰਤਨ ਦਾ ਪ੍ਰਵਾਹ ਚਲਾਉਂਦਿਆਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਹੁਲ਼ ਛੱਕ ਕੇ ਗੁਰੂ ਵਾਲਾ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ
ਬਾਰੇ ਜਾਣੂ ਕਰਵਾਇਆ | ਇਸ ਮੌਕੇ 'ਤੇ ਐਡਵੋਕੇਟ ਸੁਖਦੇਵ ਸਿੰਘ ਮਾਨ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਹਾਕਮ ਸਿੰਘ ਬਰਾੜ, ਭਜਨ ਸਿੰਘ ਕਾਠਪਾਲ, ਅੰਮਿ੍ਤ ਪਾਲ ਸਿੰਘ ਟੈਣੀ ਕਾਠਪਾਲ, ਮਲਕੀਤ ਸਿੰਘ ਸੈਣੀ, ਦਰਬਾਰਾ ਸਿੰਘ ਵੈਰੜ, ਗੁਰਦੀਪ ਸਿੰਘ ਚਹਿਲ, ਗੁਰਵਿੰਦਰ ਸਿੰਘ ਤਨੇਜਾ, ਹਰਮੀਤ ਸਿੰਘ ਕਾਠਪਾਲ, ਬਲਜੀਤ ਸਿੰਘ ਸੰਧੂ ਆਦਿ ਨੇ ਪੂਰਨ ਸੇਵਾ ਨਿਭਾਈ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤੇ |
Ad Position 22
No active advertisement
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਵਿਸਾਖੀ ਅਤੇ ਡਾ.ਅੰਬੇਡਕਰ ਜਯੰਤੀ ਧੂਮਧਾਮ ਨਾਲ ਮਨਾਈ ਅਗਲੀ ਖ਼ਬਰ ਬਜਰੀ ਦੀ ਭਰੀ ਟਰਾਲੀ ਸਕੂਟਰੀ ਨਾਲ ਟਕਰਾਈ-ਚਾਲਕ ਜ਼ਖਮੀ
Ad Position 24