13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੱਚਖੰਡ ਕਾਨਵੈਂਟ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 15-04-2026
ਅਬੋਹਰ, 14 ਅਪ੍ਰੈਲ (ਵਿਵੇਕ ਹੂੜੀਆ)-ਸੱਚਖੰਡ ਕਾਨਵੈਂਟ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਹਰਸ਼ੋ-ਉੱਲਾਸ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਕੈਂਪਸ ਨੂੰ ਰੰਗ-ਬਿਰੰਗੇ ਸਜਾਵਟੀ ਸਮਾਨ ਨਾਲ ਸਜਾਇਆ ਗਿਆ ਸੀ, ਜਿਸ ਨੇ ਪੂਰੇ ਮਾਹੌਲ ਨੂੰ ਖ਼ੁਸ਼ੀ ਦੇ ਰੰਗ ਵਿਚ ਰੰਗ ਦਿੱਤਾ | ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਾਰਥਨਾ ਨਾਲ ਹੋਈ | ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਵਿਸਾਖੀ ਨਾਲ ਸਬੰਧਿਤ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ | ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੇ ਬੱਚਿਆਂ ਨੇ ਭੰਗੜਾ ਪਾ ਕੇ ਅਤੇ ਵਿਦਿਆਰਥਣਾਂ ਨੇ ਗਿੱਧੇ ਦੀ ਪੇਸ਼ਕਾਰੀ ਰਾਹੀਂ ਸਭ ਦਾ ਮਨ ਮੋਹ ਲਿਆ | ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੀ ਕਵਿਤਾਵਾਂ, ਗੀਤਾਂ ਅਤੇ ਨਾਚ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਸਭਿਆਚਾਰਕ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਕੂਲ ਦੀ ਪਿ੍ੰਸੀਪਲ ਮਿਸ ਸ਼ਵੇਤਾ ਅਹੂਜਾ ਅਤੇ ਡਾਇਰੈਕਟਰ ਸ਼੍ਰੀ ਕੁਲਤਾਰ ਅਹੂਜਾ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ਼ ਨੂੰ ਵਿਸਾਖੀ ਦੀ ਵਧਾਈ ਦਿੱਤੀ ਅਤੇ ਬੱਚਿਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਖੇ 'ਵਰਮੀ ਕੰਪੋਸਟ' 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਫ਼ਾਜ਼ਿਲਕਾ ਦੀ ਚੋਣ ਹੋਈ
Ad Position 24