13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਆਰ.ਬੀ.ਐਸ.ਕੇ. ਟੀਮਾਂ ਨੂੰ ਅੱਖਾਂ ਦੀ ਜਾਂਚ ਲਈ ਮਿਲੇ ਆਧੁਨਿਕ 'ਹੈਂਡ ਹੈਲਡ ਆਟੋ ਰੀਫਰੈਕਟਰੋਮੀਟਰ'

Ad Position 21
No active advertisement
ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਰਾਸ਼ਟਰੀ ਬਾਲ ਸਵਸਥ ਕਾਰਜ-ਕਰਮ ਤਹਿਤ ਸਕੂਲੀ ਬੱਚਿਆਂ ਦੀ ਸਿਹਤ ਜਾਂਚ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਇਕ ਨਵਾਂ ਕਦਮ ਚੁੱਕਿਆ ਗਿਆ ਹੈ | ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਵਲੋਂ ਆਰ.ਬੀ.ਐੱਸ.ਕੇ.ਮੋਬਾਈਲ ਹੈਲਥ ਟੀਮਾਂ ਨੂੰ ਅੱਖਾਂ ਦੀ ਜਾਂਚ ਲਈ ਆਧੁਨਿਕ 'ਹੈਂਡ ਹੈਲਡ ਆਟੋ ਰੀਫਰੈਕਟਰੋਮੀਟਰ' ਮੁਹੱਈਆ ਕਰਵਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਰਿੰਕੂ ਚਾਵਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਲਈ ਨਵੀਂ ਤਕਨੀਕ ਦਾ ਪ੍ਰਯੋਗ ਕੀਤਾ ਜਾਵੇਗਾ | ਇਨ੍ਹਾਂ ਮਸ਼ੀਨਾਂ ਦੀ ਵੰਡ ਅੱਜ ਜ਼ਿਲ੍ਹੇ ਦੀਆਂ ਸਮੂਹ ਮੋਬਾਈਲ ਟੀਮਾਂ ਨੂੰ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਸਟਾਫ਼ ਨੂੰ ਇਸ ਸਬੰਧੀ ਵਿਸ਼ੇਸ਼ ਸਿਖਲਾਈ (ਟਰੇਨਿੰਗ) ਵੀ ਦਿੱਤੀ ਜਾਵੇਗੀ | ਉਨ੍ਹਾਂ ਹਦਾਇਤ ਕੀਤੀ ਕਿ ਟਰੇਨਿੰਗ ਤੋਂ ਤੁਰੰਤ ਬਾਅਦ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੀ ਵਿਜ਼ਨ ਸਕਰੀਨਿੰਗ ਸ਼ੁਰੂ ਕੀਤੀ ਜਾਵੇ | ਡਾ.ਚਾਵਲਾ ਨੇ ਇਹ ਵੀ ਕਿਹਾ ਕਿ ਟੀਮਾਂ ਵਿਜ਼ਟ ਦੌਰਾਨ ਇਹ ਯਕੀਨੀ ਬਣਾਉਣ ਕਿ ਸਰਕਾਰੀ ਸਕੂਲਾਂ ਵਿਚ ਵਿਜ਼ਨ ਚਾਰਟ ਲੱਗੇ ਹੋਣ ਅਤੇ ਅਧਿਆਪਕਾਂ ਨੂੰ ਵੀ ਇਸ ਸਬੰਧੀ ਜਾਣਕਾਰੀ ਹੋਵੇ | ਇਸ ਮੌਕੇ ਫਾਰਮੇਸੀ ਅਫ਼ਸਰ ਗੁਰਪ੍ਰੀਤ ਸਿੰਘ ਬੱਬਰ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਬੀ.ਈ.ਈ. ਦਿਵੇਸ਼ ਕੁਮਾਰ, ਆਰ.ਬੀ.ਐੱਸ.ਕੇ. ਕੋਆਰਡੀਨੇਟਰ ਬਲਜੀਤ ਸਿੰਘ ਅਤੇ ਹੋਰ ਸਿਹਤ ਕਰਮੀਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਕਾਰਡੀਅਕ ਸਰਜਨ ਡਾ. ਕੇਸ਼ਵ ਸਚਦੇਵਾ ਹੈਰੀਟੇਜ ਫ਼ੈਸਟੀਵਲ' 'ਚ ਸਨਮਾਨਿਤ ਅਗਲੀ ਖ਼ਬਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਖੇ 'ਵਰਮੀ ਕੰਪੋਸਟ' 'ਤੇ ਸੈਮੀਨਾਰ ਕਰਵਾਇਆ
Ad Position 24