13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਲਾਹਣ ਬਰਾਮਦ, ਦੋਸ਼ੀ ਫ਼ਰਾਰ

Ad Position 21
No active advertisement
ਅਜੀਤ ਡੈਸਕ 15-04-2026
ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਅਰਨੀਵਾਲਾ ਪੁਲਿਸ ਨੇ ਲਾਹਣ ਸਮੇਤ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਜੱਸਾ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਗਵਾਰਿਆਂ ਵਾਲੀ ਢਾਣੀ (ਪਾਕਾਂ) ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ | ਪੁਲਿਸ ਨੇ ਆਬਕਾਰੀ ਇੰਸਪੈਕਟਰ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ ਤਾਂ ਉਕਤ ਵਿਅਕਤੀ ਭੱਜਣ ਵਿਚ ਕਾਮਯਾਬ ਹੋ ਗਿਆ, ਪਰ ਉਸਦੇ ਘਰੋਂ 2 ਡਰੰਮਾਂ ਵਿਚੋਂ ਕੁੱਲ 200 ਲੀਟਰ ਲਾਹਣ ਬਰਾਮਦ ਹੋਈ | ਜਿਸ ਤੇ 61/1/14 ਆਬਕਾਰੀ ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਣੇ ਇਕ ਗਿ੍ਫ਼ਤਾਰ ਅਗਲੀ ਖ਼ਬਰ ਨੌਜਵਾਨ ਕਾਰਡੀਅਕ ਸਰਜਨ ਡਾ. ਕੇਸ਼ਵ ਸਚਦੇਵਾ ਹੈਰੀਟੇਜ ਫ਼ੈਸਟੀਵਲ' 'ਚ ਸਨਮਾਨਿਤ
Ad Position 24