13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 18 ਨੂੰ

Ad Position 21
No active advertisement
ਅਜੀਤ ਡੈਸਕ 15-04-2026
ਅਬੋਹਰ, 14 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਦੀ ਪੁਰਾਣੀ ਸੂਰਜ ਨਗਰੀ ਸਥਿਤ ਗੁਰਦੁਆਰਾ ਗੁਰੂ ਅੰਗਦ ਦੇਵ ਵਿਖੇ 18 ਅਪ੍ਰੈਲ ਨੂੰ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜੋ ਕਿ 18 ਅਪ੍ਰੈਲ ਦਿਨ ਸ਼ਨੀਵਾਰ ਸ਼ਾਮ ਨੂੰ 6.30 ਤੋਂ ਲੈ ਕੇ ਰਾਤ ਦੇ 10.30 ਤੱਕ ਸੰਗਤ ਦੇ ਸਹਿਯੋਗ ਨਾਲ ਹੋਵੇਗਾ | ਜਿਸ ਤਹਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਇਸ ਉਪਰੰਤ ਭਾਈ ਕੁਲਵਿੰਦਰ ਸਿੰਘ ਦਾ ਜਥਾ ਇਲਾਕੇ ਦੀਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ | ਇਸ ਤੋਂ ਪਹਿਲਾਂ ਅਬੋਹਰ ਦੇ ਭਾਈ ਨਿਰਪਾਲ ਸਿੰਘ ਵੀ ਸੰਗਤਾਂ ਨਾਲ ਕੀਰਤਨ ਦੀ ਸਾਂਝ ਪਾਉਣਗੇ | ਸਮਾਪਤੀ 'ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ | ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ 'ਤੇ ਹੈਰੋਇਨ ਲੈ ਕੇ ਜਾ ਰਿਹਾ ਕਾਬੂ, ਪਰਚਾ ਦਰਜ ਅਗਲੀ ਖ਼ਬਰ ਰਾਜ ਭੁਪਿੰਦਰ ਸਿੰਘ ਖੰਗੂੜਾ ਨਮਿਤ ਸ਼ਰਧਾਂਜਲੀ ਸਮਾਗਮ
Ad Position 24