16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸੀ.ਐੱਚ.ਸੀ. ਡੱਬਵਾਲਾ ਕਲਾਂ ਵਿਖੇ ਕੀਤੀ ਹੜਤਾਲ

Ad Position 21
No active advertisement
ਅਜੀਤ ਡੈਸਕ 24-06-2026
ਮੰਡੀ ਅਰਨੀਵਾਲਾ, 23 ਜੂਨ (ਨਿਸ਼ਾਨ ਸਿੰਘ ਮੋਹਲ਼ਾ)-ਐਨ.ਐੱਚ.ਐਮ. ਸਿਹਤ ਵਿਭਾਗ ਪੰਜਾਬ ਅਧੀਨ ਪੇਂਡੂ ਖੇਤਰਾਂ ਵਿਚ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੇ ਹੱਕਾਂ ਲਈ ਸੀ.ਐੱਚ.ਸੀ.ਡੱਬਵਾਲਾ ਕਲਾਂ ਵਿਖੇ ਮੁਕੰਮਲ ਹੜਤਾਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋਂ ਆਨਲਾਈਨ ਅਤੇ ਆਫਲਾਈਨ ਹਰ ਤਰ੍ਹਾਂ ਦਾ ਕੰਮਕਾਜ ਪੂਰੀ ਤਰ੍ਹਾਂ ਬੰਦ ਕਰਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਮੋਰਚਾ ਆਰੰਭ ਦਿੱਤਾ ਗਿਆ। ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸੀ.ਐੱਚ.ਸੀ.ਡੱਬਵਾਲਾ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਦੇ ਦਫ਼ਤਰ ਦੇ ਗੇਟ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਾਜ਼ਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਲਟਕਦੀਆਂ ਮੰਗਾਂ ਅਤੇ ਹੱਕਾਂ ਦੀ ਪੂਰਤੀ ਲਈ ਯਤਨਸ਼ੀਲ ਹਨ। ਉਹ ਪੇਂਡੂ ਖੇਤਰਾਂ ਵਿਚ ਪਿਛਲੇ ਕਈ ਸਾਲਾਂ ਤੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀ ਕੁਦਰਤੀ ਆਫ਼ਤ ਅਤੇ ਮਹਾਂਮਾਰੀ ਦੇ ਦੌਰਾਨ ਵੀ ਉਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੇਵਾਵਾਂ ਜਾਰੀ ਰੱਖੀਆਂ, ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਹੋ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਨਵੇਂ ਇੰਨਸੈਂਟਿਵ ਪ੍ਰੋਫਾਰਮੇ ਦੇ ਨਾਮ ’ਤੇ ਕੱਢੇ ਗਏ ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਫ਼ੂਕ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ। ਉਨ੍ਹਾਂ ਮੰਗ ਕੀਤੀ ਕਿ ’ਬਰਾਬਰ ਕੰਮ ਬਰਾਬਰ ਤਨਖ਼ਾਹ’ ਦੇ ਫ਼ਾਰਮੂਲੇ ਤਹਿਤ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ, ਕਿਉਂਕਿ ਦੂਜੇ ਸੂਬਿਆਂ ਦੇ ਮੁਕਾਬਲੇ ਉਨ੍ਹਾਂ ਨੂੰ 5000 ਰੁਪਏ ਘੱਟ ਤਨਖ਼ਾਹ ਮਿਲ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਵਾਂ ਇੰਨਸੈਂਟਿਵ ਪ੍ਰੋਫਾਰਮਾ ਤੁਰੰਤ ਵਾਪਸ ਨਾ ਲਿਆ ਗਿਆ, ਕੇਡਰ ਸੈਕਸ਼ਨ ਕਰਕੇ ਉਨ੍ਹਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਉਹ 2 ਜੁਲਾਈ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦੇਣਗੇ। ਇਸ ਮੌਕੇ ਸੰਜੇ ਕੁਮਾਰ ਕਾਇਲ, ਰਜੇਸ਼ ਕੁਮਾਰ, ਰੂਬਲ ਪ੍ਰੀਤ, ਪੂਨਮ ਰਾਣੀ ਸਮੇਤ ਵੱਡੀ ਗਿਣਤੀ ਵਿਚ ਹੋਰ ਸੀ.ਐੱਚ.ਓ.ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫ਼ਾਜ਼ਿਲਕਾ ਸ਼ਹਿਰ ਦੀ ਚੈਕਿੰਗ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਪ੍ਰਾਈਵੇਟ ਆਊਟਸੋਰਸ ਮੁਲਾਜ਼ਮਾਂ ਵਲੋਂ ਕੰਮ ਬੰਦ ਕਰਨ ਦਾ ਐਲਾਨ
Ad Position 24