16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫ਼ਾਜ਼ਿਲਕਾ ਸ਼ਹਿਰ ਦੀ ਚੈਕਿੰਗ

Ad Position 21
No active advertisement
ਅਜੀਤ ਡੈਸਕ 24-06-2026
ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਪੰਜਾਬ ਹਰਜੋਤ ਬੈਂਸ ਅਤੇ ਵਿਭਾਗ ਦੇ ਸਕੱਤਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਾਜ਼ਿਲਕਾ ਡਾ.ਮਨਦੀਪ ਕੌਰ ਵਲੋਂ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮਿਸ਼ਨ ਤਹਿਤ ਫ਼ਾਜ਼ਿਲਕਾ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਗਲੀਆਂ, ਸੜਕਾਂ ਜਾਂ ਪਾਰਕਾਂ ਵਿਚ ਨਾ ਸੁੱਟਣ। ਉਨ੍ਹਾਂ ਕਿਹਾ ਕਿ ਲੋਕ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਕਰਕੇ ਸਿਰਫ਼ ਕੂੜਾ ਚੁੱਕਣ ਵਾਲਿਆਂ ਨੂੰ ਹੀ ਦੇਣ ਤਾਂ ਜੋ ਕੂੜੇ ਦੇ ਸਹੀ ਪ੍ਰਬੰਧਨ ਲਈ ਨਗਰ ਕੌਂਸਲ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾ ਸਕੇ। ਡਾ.ਮਨਦੀਪ ਕੌਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ ’ਤੇ ਕਿਤੇ ਵੀ ਕੂੜੇ ਦੇ ਢੇਰ ਨਜ਼ਰ ਨਹੀਂ ਆਉਣੇ ਚਾਹੀਦੇ। ਹਰੇਕ ਘਰ ਵਿਚੋਂ ਕੂੜਾ ਚੁੱਕਣਾ ਯਕੀਨੀ ਬਣਾਇਆ ਜਾਵੇ ਅਤੇ ਹਰੇਕ ਗਲੀ, ਨਾਲੀਆਂ ਤੇ ਸੜਕਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਬਰਸਾਤਾਂ ਵਿਚ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਮਾਨਸੂਨ ਦੌਰਾਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਕੌਂਸਲ ਫ਼ਾਜ਼ਿਲਕਾ ਦੇ ਚੀਫ਼ ਸੈਨੇਟਰੀ ਅਫ਼ਸਰ ਨਰੇਸ਼ ਖੇੜਾ, ਸ਼ਬਨਮ ਰਹੇਜਾ ਅਤੇ ਕਪਿਲ ਦੇਵ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਸ਼ਹਿਰ ਅੰਦਰ ਝੋਲਾ ਛਾਪ ਹੱਡੀ ਰੋਗਾਂ ਦੇ ਮਾਹਿਰ ਡਾਕਟਰ ਬਣ ਲੋਕਾਂ ਦੀ ਸਿਹਤ ਨਾਲ ਕਰ ਰਹੇ ਹਨ ਖਿਲਵਾੜ ਅਗਲੀ ਖ਼ਬਰ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸੀ.ਐੱਚ.ਸੀ. ਡੱਬਵਾਲਾ ਕਲਾਂ ਵਿਖੇ ਕੀਤੀ ਹੜਤਾਲ
Ad Position 24