17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਜ਼ਿਲ੍ਹੇ ’ਚ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਦੀ ਪਾਲਣਾ ਯਕੀਨੀ ਬਣਾਉਣ ਲਈ ਉਚਿੱਤ ਕਦਮ ਚੁੱਕੇ ਜਾਣ-ਡਾ.ਕਵਿਤਾ ਸਿੰਘ

Ad Position 21
No active advertisement
ਅਜੀਤ ਡੈਸਕ 24-06-2026
ਫ਼ਾਜ਼ਿਲਕਾ, 23 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਪੀ.ਸੀ.ਪੀ.ਐੱਨ.ਡੀ.ਟੀ.ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਵਚਨਬੱਧਤਾ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਵਲੋਂ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਲਿੰਗ ਅਨੁਪਾਤ ’ਚ ਹੋਰ ਸੁਧਾਰ ਲਿਆਉਣ ਅਤੇ ਪ੍ਰੀ-ਕਨਸੈਪਸ਼ਨ ਐਂਡ ਪ੍ਰੀ-ਨੈਟਲ ਡਾਇਗਨੌਸਟਿਕ ਤਕਨੀਕ ਐਕਟ ਦੀ ਸਖ਼ਤੀ ਨਾਲ ਪਾਲਨਾ ਨੂੰ ਯਕੀਨੀ ਬਣਾਉਣ ਲਈ ਉਚਿੱਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਸਕੈਨ ਸੈਂਟਰਾਂ ਵਲੋਂ ਰਜਿਸਟਰੇਸ਼ਨ ਰੀਨਿਊਅਲ ਕਰਵਾਉਣ ਅਤੇ ਇਕ ਕੇਂਦਰ ਵਲੋਂ ਨਾਮ ਜੋੜਨ ਲਈ ਅਰਜ਼ੀ ਦਿੱਤੀ ਗਈ ਸੀ, ਜਿਨ੍ਹਾਂ ਨੂੰ ਲੋੜੀਂਦੇ ਦਸਤਾਵੇਜ਼ ਪੂਰੇ ਹੋਣ ਅਤੇ ਕਮੇਟੀ ਮੈਂਬਰਾਂ ਵਲੋਂ ਪੜਤਾਲ ਕਰਨ ਤੋਂ ਬਾਅਦ ਮਨਜ਼ੂਰੀ ਦੇ ਦਿੱਤੀ ਜਾਵੇਗੀ। ਸਿਵਲ ਸਰਜਨ ਨੇ ਕਿਹਾ ਕਿ ਭਰੂਣ ਹੱਤਿਆ ਇਕ ਸਮਾਜਿਕ ਬੁਰਾਈ ਹੈ, ਜਿਸ ਨੂੰ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ ਜਾਂ ਕਰਨਾ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਹੈ ਅਤੇ ਇਸ ਜੁਰਮ ਵਿਚ ਸ਼ਾਮਲ ਪਾਏ ਜਾਣ ਵਾਲੇ ਦੋਸ਼ੀਆਂ ਖ਼ਿਲਾਫ਼ ਪੀ.ਸੀ-ਪੀ.ਐੱਨ.ਡੀ.ਟੀ. ਐਕਟ ਦੇ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਰਿੰਕੂ ਚਾਵਲਾ, ਬਾਲ ਰੋਗ ਮਾਹਿਰ ਡਾ. ਮਨੀ ਗਰਗ, ਇਸਤਰੀ ਰੋਗਾਂ ਦੇ ਮਾਹਿਰ ਡਾ. ਨੂਪੁਰ ਗਰਗ, ਸਹਾਇਕ ਜ਼ਿਲ੍ਹਾ ਅਟਾਰਨੀ ਮੈਡਮ ਸ਼ਿਖਾ ਢਲ, ਨਰੇਸ਼ ਕੁਮਾਰ, ਬਿਮਲਾ ਧਵਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਨੁਮਾਇੰਦੇ, ਮਾਸ ਮੀਡੀਆ ਤੋਂ ਵਿਨੋਦ ਖੁਰਾਨਾ, ਦਿਵੇਸ਼ ਕੁਮਾਰ, ਜ਼ਿਲ੍ਹਾ ਪੀ.ਸੀ.-ਪੀ.ਐੱਨ.ਡੀ.ਟੀ. ਕੋਆਰਡੀਨੇਟਰ ਕ੍ਰਿਸ਼ਨ ਅਤੇ ਪਾਰਸ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਹਿਕ ਖ਼ਾਸ ਵਿਖੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਫ਼ਾਜ਼ਿਲਕਾ ਸ਼ਹਿਰ ਅੰਦਰ ਝੋਲਾ ਛਾਪ ਹੱਡੀ ਰੋਗਾਂ ਦੇ ਮਾਹਿਰ ਡਾਕਟਰ ਬਣ ਲੋਕਾਂ ਦੀ ਸਿਹਤ ਨਾਲ ਕਰ ਰਹੇ ਹਨ ਖਿਲਵਾੜ
Ad Position 24