17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਸਮੇਤ 3 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 24-06-2026
ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ-1 ਅਬੋਹਰ ਦੀ ਪੁਲਿਸ ਨੇ 3 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਮੋਹਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਅਜੀਤ ਨਗਰ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਅਜੀਤ ਨਗਰ ਕੋਲ ਪਹੁੰਚੀ ਤਾਂ ਸੜਕ ਕਿਨਾਰੇ ਬੈਠੇ ਤਿੰਨ ਨੌਜਵਾਨ ਕਿਸੇ ਸ਼ੱਕੀ ਵਸਤੂ ਦੀ ਜਾਂਚ-ਪੜਤਾਲ ਕਰਦੇ ਦਿਖਾਈ ਦਿੱਤੇ। ਪੁਲਿਸ ਦੀ ਗੱਡੀ ਨੂੰ ਦੇਖ ਕੇ ਉਕਤ ਨੌਜਵਾਨਾਂ ਨੇ ਉਹ ਵਸਤੂ ਉੱਥੇ ਹੀ ਸੁੱਟ ਦਿੱਤੀ ਅਤੇ ਮੌਕੇ ’ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨੌਜਵਾਨਾਂ ਨੂੰ ਘੇਰਾਬੰਦੀ ਕਰਕੇ ਕਾਬੂ ਕਰ ਲਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜੱਗਾ ਸਿੰਘ ਪੁੱਤਰ ਦੇਸ ਰਾਜ, ਕੁਲਵੰਤ ਸਿੰਘ ਪੁੱਤਰ ਬਹਲ ਸਿੰਘ ਅਤੇ ਪ੍ਰਕਾਸ਼ ਪੁੱਤਰ ਮੁਖ਼ਤਿਆਰ ਸਿੰਘ ਵਜੋਂ ਹੋਈ ਹੈ। ਜਦੋਂ ਪੁਲਿਸ ਵਲੋਂ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਦੇ ਕਬਜ਼ੇ ਵਿਚੋਂ 40 ਨਸ਼ੀਲੀਆਂ ਗੋਲੀਆਂ ਅਤੇ 2 ਗਰਾਮ ਚਿੱਟਾ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮਾਂ ਤੋਂ ਵਾਂਝੀਆਂ ਹਨ ਸ਼ਹਿਰ ਦੇ ਕਈ ਮੁਹੱਲਿਆਂ ਦੀਆਂ ਔਰਤਾਂ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਵਿਅਕਤੀ ਕਾਬੂ
Ad Position 24