17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਲੁੱਟ-ਖੋਹ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 24-06-2026
ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਮਿੱਤਰਾ ਰਾਣੀ ਪਤਨੀ ਬਿਸ਼ੰਬਰ ਨਾਥ ਵਾਸੀ ਨੇੜੇ ਸੈਕਰਡ ਹਾਰਟ ਸਕੂਲ ਐਮ.ਸੀ.ਕਾਲੋਨੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਰਾਤ ਕਰੀਬ 8 ਵਜੇ ਨਵੇਂ ਬਣੇ ਐਮ.ਸੀ. ਭਗਵਾਨ ਦਾਸ ਦੇ ਘਰ ਜਾ ਰਹੀ ਸੀ ਤਾਂ ਮਗਰੋਂ ਇਕ ਮੋਟਰਸਾਈਕਲ ’ਤੇ ਸਵਾਰ ਸਾਹਿਲ, ਗੌਤਮ ਕੁਮਾਰ ਅਤੇ ਮੁਨੀ ਕੁਮਾਰ ਵਾਸੀ ਡੇਰਾ ਸੱਚਾ ਸੌਦਾ ਕਾਲੋਨੀ ਫ਼ਾਜ਼ਿਲਕਾ ਆਏ ਅਤੇ ਆਪਣਾ ਮੋਟਰਸਾਈਕਲ ਅੱਗੇ ਰੋਕ ਦਿੱਤਾ ਅਤੇ ਉਨ੍ਹਾਂ ਨੇ ਕਾਪੇ ਦਿਖਾ ਕੇ ਡਰਾ-ਧਮਕਾ ਕੇ ਮੋਬਾਈਲ ਅਤੇ ਛੋਟਾ ਪਰਸ, ਜਿਸ ਵਿਚ 310 ਰੁਪਏ ਸੀ, ਖੋਹ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੰਡਲ ਰਾਜ-ਭਾਸ਼ਾ ਲਾਗੂ ਕਰਨ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਸੁਰ ਸੰਗਮ ਸੰਸਥਾ ਦੀ ਸਾਲਾਨਾ ਮੀਟਿੰਗ ਸੰਪੰਨ
Ad Position 24