17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਸਰਕਾਰ ਦੀਆਂ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 24-06-2026
ਗੁਰੂਹਰਸਹਾਏ, 23 ਜੂਨ(ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਦੇ ਵਿਰੋਧ ਵਿੱਚ ਇੰਜੀਨੀਅਰ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਪੰਜਾਬ (ਜ਼ਿਲ੍ਹਾ ਫ਼ਿਰੋਜ਼ਪੁਰ) ਵਲੋਂ ਤਿੱਖੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਅੱਜ ਇੱਥੇ ਇੱਕ ਵਿਸ਼ੇਸ਼ ਪ੍ਰੈਸ ਬਿਆਨ ਜਾਰੀ ਕਰਦਿਆਂ ਐਸੋਸੀਏਸ਼ਨ ਦੇ ਸੂਬਾਈ ਆਗੂ ਅਤੇ ਸਰਪ੍ਰਸਤ ਇੰਜ: ਬਲਬੀਰ ਸਿੰਘ ਵੋਹਰਾ (ਰਿਟਾਇਰਡ ਐਸਡੀ ਓ.ਪੀ.ਐਸ.ਪੀ.ਸੀ.ਐਲ) ਗੁਰੂਹਰਸਹਾਏ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਰਸਮੀ ਐਲਾਨ ਕੀਤਾ। ਇੰਜ: ਵੋਹਰਾ ਨੇ ਸੂਬਾ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਦੇ ਫੈਸਲੇ ਅਨੁਸਾਰ 24 ਜੂਨ ਨੂੰ ਪੂਰੇ ਪੰਜਾਬ ਵਿਚ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕਰਕੇ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਇਸ ਤੋਂ ਬਾਅਦ ਵੀ ਜੇਕਰ ਸਰਕਾਰ ਨੇ ਆਪਣਾ ਅੜੀਅਲ ਰਵੱਈਆ ਨਾ ਛੱਡਿਆ, ਤਾਂ 1 ਜੁਲਾਈ ਤੋਂ 10 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਮੰਤਰੀਆਂ ਦੇ ਘਰਾਂ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਮੰਗ-ਪੱਤਰ ਸੌਂਪੇ ਜਾਣਗੇ। ਇਸ ਸੰਘਰਸ਼ ਦੇ ਅਗਲੇ ਪੜਾਅ ਵਜੋਂ 17 ਜੁਲਾਈ 2026 ਨੂੰ ਮੋਹਾਲੀ ਦੀ ਧਰਤੀ ’ਤੇ ਇਕ ਵਿਸ਼ਾਲ ਸੂਬਾ ਪੱਧਰੀ ਮਹਾਂ-ਰੈਲੀ ਕੀਤੀ ਜਾਵੇਗੀ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪੈਨਸ਼ਨਰ ਅਤੇ ਮੁਲਾਜ਼ਮ ਸ਼ਮੂਲੀਅਤ ਕਰਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨਗੇ। ਐਸੋਸੀਏਸ਼ਨ ਵਲੋਂ ਸਰਕਾਰ ਸਾਹਮਣੇ ਰੱਖੀਆਂ ਜਾਣ ਵਾਲੀਆਂ ਮੁੱਖ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਿਜਲੀ ਪੈਨਸ਼ਨਰਾਂ ਦੀਆਂ ਪੈਂਡਿੰਗ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।ਇੰਜ: ਵੋਹਰਾ ਨੇ ਅਖੀਰ ਵਿੱਚ ਕਿਹਾ ਕਿ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿਚ ਸਰਕਾਰ ਦੀ ਇਸ ਬੇਰੁਖੀ ਕਾਰਨ ਭਾਰੀ ਰੋਸ (ਆਕ੍ਰੋਸ਼) ਪਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਪੈਨਸ਼ਨਰ ਭਾਈਚਾਰੇ ਅਤੇ ਇੰਜੀਨੀਅਰ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 24 ਜੂਨ ਦੀਆਂ ਜ਼ਿਲ੍ਹਾ ਪੱਧਰੀ ਰੈਲੀਆਂ ਅਤੇ 17 ਜੁਲਾਈ ਦੀ ਮੋਹਾਲੀ ਰੈਲੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਇਸ ਸੰਘਰਸ਼ ਨੂੰ ਇਤਿਹਾਸਕ ਤੌਰ ‘ਤੇ ਸਫ਼ਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਭੁੱਲਰ ਨੇ ਪਿੰਡ ਖ਼ਾਨੇ ਕੇ ਅਹਿਲ, ਨਿੱਕਾ ਸੋਢੇ ਵਾਲਾ ਅਤੇ ਪੱਧਰੀ ਵਿਖੇ ਕੀਤੀਆਂ ਲੋਕ ਮਿਲਣੀਆਂ ਅਗਲੀ ਖ਼ਬਰ ਮੰਡਲ ਰਾਜ-ਭਾਸ਼ਾ ਲਾਗੂ ਕਰਨ ਕਮੇਟੀ ਦੀ ਮੀਟਿੰਗ ਹੋਈ
Ad Position 24