17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਵਿਧਾਇਕ ਰਣਬੀਰ ਭੁੱਲਰ ਨੇ ਪਿੰਡ ਖ਼ਾਨੇ ਕੇ ਅਹਿਲ, ਨਿੱਕਾ ਸੋਢੇ ਵਾਲਾ ਅਤੇ ਪੱਧਰੀ ਵਿਖੇ ਕੀਤੀਆਂ ਲੋਕ ਮਿਲਣੀਆਂ

Ad Position 21
No active advertisement
ਅਜੀਤ ਡੈਸਕ 24-06-2026
ਫ਼ਿਰੋਜ਼ਪੁਰ 23 ਜੂਨ (ਕੁਲਬੀਰ ਸਿੰਘ ਸੋਢੀ)-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਪਿੰਡ ਖ਼ਾਨੇ ਕੇ ਅਹਿੱਲ, ਨਿੱਕਾ ਸੋਢੇਵਾਲਾ ਅਤੇ ਪੱਧਰੀ ਵਿਖੇ ਲੋਕ ਮਿਲਣੀਆਂ ਦੌਰਾਨ ਲੋਕਾਂ ਨਾਲ ਰੂਬਰੂ ਹੋ ਕੇ ਇਲਾਕੇ ਦੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘‘ਪੰਜਾਬ ਦਾ ਇੱਕੋ ਨਾਅਰਾ, ਭਗਵੰਤ ਮਾਨ ਦੁਬਾਰਾ’’ ਲੋਕਾਂ ਦੀ ਆਵਾਜ਼ ਬਣ ਚੁੱਕਾ ਹੈ। ਉਨ੍ਹਾਂ ਵਲੋਂ ਇਨ੍ਹਾਂ ਪਿੰਡਾਂ ਵਿਚ ਗਲੀਆਂ-ਨਾਲੀਆਂ ਪੱਕੀਆਂ ਕਰਨ, ਇੰਟਰਲਾਕ ਟਾਈਲਾਂ ਲਗਾਉਣ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਅਤੇ ਨਵੇਂ ਪ੍ਰੋਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਗਏ। ਇਸ ਮੌਕੇ ਪਿੰਡਾਂ ਦੇ ਪਤਵੰਤੇ ਵਿਅਕਤੀ, ਪਾਰਟੀ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਅਨੇਕਾਂ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋਏ ਅਗਲੀ ਖ਼ਬਰ ਪੰਜਾਬ ਸਰਕਾਰ ਦੀਆਂ ਪੈਨਸ਼ਨਰ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ
Ad Position 24