06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡੀਵਾਰਮਿੰਗ ਦਿਵਸ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਫ਼ਾਜ਼ਿਲਕਾ,4 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਨਾਲ ਡੀਵਰਮਿੰਗ ਦਿਵਸ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਅਗਸਤ ਨੂੰ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ, ਆਈ.

Ad Position 21
No active advertisement
ਅਜੀਤ ਡੈਸਕ 05-08-2026
ਫ਼ਾਜ਼ਿਲਕਾ,4 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਨਾਲ ਡੀਵਰਮਿੰਗ ਦਿਵਸ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਅਗਸਤ ਨੂੰ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ, ਆਈ.ਟੀ.ਆਈ.ਅਤੇ ਕਾਲਜਾਂ ਵਿਚ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਲਗਭਗ 3,12,000 ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ 1 ਤੋਂ 2 ਸਾਲ ਦੇ ਬੱਚੇ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਵਾਲਾ ਸੀਰਪ ਦਿੱਤਾ ਜਾਵੇਗਾ, 2 ਤੋਂ 19 ਸਾਲ ਦੇ ਬੱਚੇ ਨੂੰ ਐਲਬੈਂਡਾਜੋਲ ਦੀ ਗੋਲੀ ਖੁਆਈ ਜਾਵੇਗੀ। ਰਹਿ ਗਏ ਬੱਚਿਆਂ ਨੂੰ 17 ਅਗਸਤ ਨੂੰ ਦਵਾਈ ਦਿੱਤੀ ਜਾਵੇਗੀ। ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਆਸ਼ਾ ਵਰਕਰਾਂ ਘਰ-ਘਰ ਜਾ ਕੇ ਖ਼ੁਰਾਕ ਦੇਣਗੀਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਪੇਟ ’ਚ ਕੀੜੇ ਹੋਣ ਨਾਲ ਬੱਚਿਆਂ ’ਚ ਖ਼ੂਨ ਦੀ ਕਮੀ, ਕੁ ਪੋਸ਼ਣ, ਸੁਸਤੀ ਅਤੇ ਮਾਨਸਿਕ ਕਮਜ਼ੋਰੀ ਆਉਂਦੀ ਹੈ। ਇਸ ਤੋਂ ਬਚਾਅ ਲਈ ਹੱਥ ਸਾਬਣ ਨਾਲ ਧੋਣਾ, ਸਾਫ਼ ਪਾਣੀ ਪੀਣਾ ਅਤੇ ਆਲੇ-ਦੁਆਲੇ ਸਫ਼ਾਈ ਰੱਖਣੀ ਜ਼ਰੂਰੀ ਹੈ। ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਜੇਸ਼ ਕੁਮਾਰ ਅਤੇ ਮਾਸ ਮੀਡੀਆ ਟੀਮ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਇਨਲਿਸਟਮੈਂਟ ਵਰਕਰਾਂ ਨੂੰ ਆਊਟ ਸੋਰਸ ਪਰਸਨ ਐਕਟ ’ਚ ਸ਼ਾਮਿਲ ਕਰਨ ਦੀ ਮੰਗ, ਵਿਧਾਇਕ ਸਵਨਾ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਅਬੋਹਰ ਦੀ ਸੀਵਰੇਜ ਲਾਈਨ ’ਚੋਂ ਨਿਕਲੇ ਸੀਮੈਂਟ ਨਾਲ ਭਰੇ 7-8 ਗੱਟੇ, ਜਾਂਚ ਦੀ ਉੱਠੀ ਮੰਗ ਸੁਪਰ ਸੈਕਸ਼ਨ ਮਸ਼ੀਨ ਦੌਰਾਨ ਲਗਾ...
Ad Position 24
No active advertisement