05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਇਨਲਿਸਟਮੈਂਟ ਵਰਕਰਾਂ ਨੂੰ ਆਊਟ ਸੋਰਸ ਪਰਸਨ ਐਕਟ ’ਚ ਸ਼ਾਮਿਲ ਕਰਨ ਦੀ ਮੰਗ, ਵਿਧਾਇਕ ਸਵਨਾ ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਮੁੱਖ ਸਲਾਹਕਾਰ ਰਾਜਿੰਦਰ ਛਾਪੋਲਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਵਿਚ ਜਲ ਸਪਲਾਈ ਵਿਭਾਗ ਦੇ 2836 ਇਨਲਿਸਟਮੈਂਟ ਵਰਕਰਾਂ ਨੂੰ ‘ਆਊਟ ਸੋਰਸ ਪਰਸਨ ਐਕਟ-2026’ ਵਿਚ ਸ਼ਾਮਲ ਕੀਤਾ ਜਾਵੇ।

Ad Position 21
No active advertisement
ਫ਼ਾਜ਼ਿਲਕਾ ਵਿਖੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਦੇ ਹੋਏ ਜਲ ਸਪਲਾਈ ਐਂਡ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਆਗੂ। ਅਜੀਤ ਤਸਵੀਰ 05-08-2026
ਫ਼ਾਜ਼ਿਲਕਾ, 4 ਅਗਸਤ (ਦਵਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਮੁੱਖ ਸਲਾਹਕਾਰ ਰਾਜਿੰਦਰ ਛਾਪੋਲਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਵਿਚ ਜਲ ਸਪਲਾਈ ਵਿਭਾਗ ਦੇ 2836 ਇਨਲਿਸਟਮੈਂਟ ਵਰਕਰਾਂ ਨੂੰ ‘ਆਊਟ ਸੋਰਸ ਪਰਸਨ ਐਕਟ-2026’ ਵਿਚ ਸ਼ਾਮਲ ਕੀਤਾ ਜਾਵੇ। ਰਾਜਿੰਦਰ ਛਾਪੋਲਾ ਨੇ ਕਿਹਾ ਕਿ ਇਹ ਵਰਕਰ ਲੰਮੇ ਸਮੇਂ ਤੋਂ ਪੱਕੇ ਮੁਲਾਜ਼ਮਾਂ ਵਾਂਗ ਸੇਵਾਵਾਂ ਦੇ ਰਹੇ ਹਨ, ਪਰ ਸਰਕਾਰ ਵਲੋਂ ਬਣਾਏ ਜਾ ਰਹੇ ਐਕਟ ’ਚੋਂ ਬਾਹਰ ਰੱਖਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਵਿਧਾਨ ਸਭਾ ’ਚ ਇਹ ਮੁੱਦਾ ਪੁਰਜ਼ੋਰ ਢੰਗ ਨਾਲ ਚੁੱਕਣਗੇ ਅਤੇ ਮੁੱਖ ਮੰਤਰੀ ਪੰਜਾਬ ਤੇ ਵਿਭਾਗੀ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਗੱਲ ਕਰਕੇ ਮਸਲੇ ਦਾ ਹੱਲ ਕਰਵਾਉਣਗੇ। ਇਸ ਮੌਕੇ ਮੰਗਤ ਰਾਮ, ਸੁਨੀਲ ਕੁਮਾਰ, ਹਰਬੰਸ ਸਿੰਘ, ਗੁਰਪ੍ਰੀਤ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਵਲੋਂ ਦੂਜੇ ਦਿਨ ਵੀ ਹੜਤਾਲ ਜਾਰੀ ਫ਼ਾਜ਼ਿਲਕਾ ਬੱਸ ਸਟੈਂਡ... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡੀਵਾਰਮਿੰਗ ਦਿਵਸ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
Ad Position 24
No active advertisement