06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕਿਸਾਨ ਯੂਨੀਅਨ ਸ਼ੇਰ-ਏ ਪੰਜਾਬ ਨੇ ਨਾਇਬ ਤਹਿਸੀਲਦਾਰ ਨੂੰ ਕਿਸਾਨੀ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

ਅਬੋਹਰ, 5 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਵਲੋਂ ਅੱਜ ਨਾਇਬ ਤਹਿਸੀਲਦਾਰ ਅਵਿਨਾਸ਼ ਕੁਮਾਰ ਨੂੰ ਵੱਖ-ਵੱਖ ਕਿਸਾਨੀ ਅਤੇ ਸਮਾਜਿਕ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕਿੱਕਰ ਖੇੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੁਬਾਰਾ ਲਿਆਂਦੀ ਗਈ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ, ਨਹੀਂ ਤਾਂ ਇਸ ਦੇ ਵਿਰੋਧ ਵਿਚ ਪੰਜਾਬ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 06-08-2026
ਅਬੋਹਰ, 5 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਸ਼ੇਰ ਏ ਪੰਜਾਬ ਵਲੋਂ ਅੱਜ ਨਾਇਬ ਤਹਿਸੀਲਦਾਰ ਅਵਿਨਾਸ਼ ਕੁਮਾਰ ਨੂੰ ਵੱਖ-ਵੱਖ ਕਿਸਾਨੀ ਅਤੇ ਸਮਾਜਿਕ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕਿੱਕਰ ਖੇੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੁਬਾਰਾ ਲਿਆਂਦੀ ਗਈ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ, ਨਹੀਂ ਤਾਂ ਇਸ ਦੇ ਵਿਰੋਧ ਵਿਚ ਪੰਜਾਬ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਬਿਜਲੀ ਐਕਟ 202 0 ਰੱਦ ਕਰਨ ਲਈ ਭੇਜਿਆ ਜਾਵੇ ਅਤੇ ਰਾਜ ਵਿਚ ਸਮਾਰਟ ਮੀਟਰ ਲਗਾਉਣ ਦੀ ਮੁਹਿੰਮ ਤੁਰੰਤ ਬੰਦ ਕੀਤੀ ਜਾਵੇ। ਕਿਸਾਨ ਆਗੂਆਂ ਨੇ ਸਾਲ 2025 ਦੌਰਾਨ ਕੁਦਰਤੀ ਆਫ਼ਤਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ, ਕਿਸਾਨਾਂ ਦੀ ਕਰਜ਼ ਮੁਕਤੀ ਲਈ ਵਿਸ਼ੇਸ਼ ਪੈਕੇਜ ਦੇਣ, ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਸਬੰਧੀ ਪ੍ਰਦੂਸ਼ਣ ਐਕਟ ਦੀਆਂ ਸਖ਼ਤ ਧਾਰਾਵਾਂ ਹਟਾਉਣ ਅਤੇ ਵਿਦੇਸ਼ਾਂ ਨਾਲ ਮੁਕਤ ਵਪਾਰ ਸਮਝੌਤਿਆਂ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਤੋਂ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਜੁਮਲਾ ਮੁਸ਼ਤਰਕਾ ਜ਼ਮੀਨਾਂ ਸਬੰਧੀ 1961 ਦੇ ਐਕਟ ਵਿਚ ਕੀਤੀਆਂ ਸੋਧਾਂ ਰੱਦ ਕਰਕੇ ਕਾਸ਼ਤਕਾਰਾਂ ਨੂੰ ਮਾਲਕੀ ਹੱਕ ਦੇਣ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ, ਅਵਾਰਾ ਪਸ਼ੂਆਂ ਅਤੇ ਹੋਰ ਜੰਗਲੀ ਜਾਨਵਰਾਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਅਤੇ ਡੇਅਰੀ ਫਾਰਮਾਂ ਤੋਂ ਵਪਾਰਕ ਦਰਾਂ ਅਨੁਸਾਰ ਬਿਜਲੀ ਬਿੱਲ ਵਸੂਲਣਾ ਬੰਦ ਕਰਨ ਦੀ ਵੀ ਮੰਗ ਕੀਤੀ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੀਆਂ ਜ਼ਮੀਨਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦਾ ਬਕਾਇਆ ਮੁਆਵਜ਼ਾ ਜਲਦ ਜਾਰੀ ਕਰਨ ਦੀ ਮੰਗ ਵੀ ਉਠਾਈ ਗਈ। ਕਿਸਾਨ ਯੂਨੀਅਨ ਦੇ ਵਫ਼ਦ ਨੇ ਆਪਣੀਆਂ ਮੰਗਾਂ ਬਾਬਤ ਮੰਗ ਪੱਤਰ ਨਾਇਬ ਤਹਿਸੀਲਦਾਰ ਰਾਹੀਂ ਪੰਜਾਬ ਸਰਕਾਰ ਨੂੰ ਭੇਜਿਆ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਿਮਰਜੀਤ ਸਿੰਘ, ਪ੍ਰੈੱਸ ਸਕੱਤਰ ਲਖਵਿੰਦਰ ਸਿੰਘ ਬਹਾਵਵਾਲਾ, ਬਲਾਕ ਜਨਰਲ ਸਕੱਤਰ ਪੂਰਨ ਸਿੰਘ ਕੰਧਵਾਲਾ, ਇਕਾਈ ਪ੍ਰਧਾਨ ਦੌਲਤ ਰਾਮ, ਓਮ ਪ੍ਰਕਾਸ਼, ਮਨੋਜ ਕੁਮਾਰ, ਬਿਹਾਰੀ ਲਾਲ, ਸੁਨੀਲ ਕੁਮਾਰ, ਦੀਪ ਸਿੰਘ, ਬਸੰਤ ਸਿੰਘ ਕੰਧਵਾਲਾ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਣ ਮੌਕੇ ਸਰਵ ਸ੍ਰੀ ਸ਼ੀਤਲ ਵਿਜ ਤੇ ਉਨਾਂ ਨਾਲ ਰਾਜੇਸ਼ ਵਿਜ, ਮਹੰਤ ਕੇਸ਼ਵ... ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਪ੍ਰਦਰਸ਼ਨ
Ad Position 24
No active advertisement