ਮਿਡ-ਡੇ-ਮੀਲ ਕੁੱਕ ਵਰਕਰਾਂ ਦੀਆਂ ਤਨਖਾਹਾਂ ’ਚ ਵਾਧੇ ਨੂੰ ਲੈ ਕੇ ਗੌਰਮਿੰਟ ਟੀਚਰਜ਼ ਯੂਨੀਅਨ ਨੇ ਆਵਾਜ਼ ਕੀਤੀ ਬੁਲੰਦ
ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਨੇ ਮਿਡ ਡੇ ਮੀਲ ਸਕੀਮ ਅਧੀਨ ਕੰਮ ਕਰ ਰਹੇ ਕੁੱਕ ਵਰਕਰਾਂ ਦੀਆਂ ਬਕਾਇਆ ਤਨਖਾਹਾਂ, ਮਾਣਭੱਤੇ ਵਿਚ ਵਾਧਾ ਅਤੇ ਸਕੂਲਾਂ ਲਈ ਮਿਡ ਡੇ ਮੀਲ ਦੀ ਕੁਕਿੰਗ ਕਾਸਟ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਭਗਵੰਤ ਭਟੇਜਾ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸ਼ੋਰੇਵਾਲਾ, ਜ਼ਿਲ੍ਹਾ ਸਕੱਤਰ ਨਿਸ਼ਾਤ ਅਗਰਵਾਲ, ਵਿੱਤ ਸਕੱਤਰ ਅਮਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਰਾਜ ਖੱਤਰੀ ਨੇ ਕਿਹਾ ਕਿ ਕੁੱਕ ਵਰਕਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ।
ਪ
ਪੰਜਾਬ ਸਰਕਾਰ ਤੋਂ ਮੰਗਾਂ ਮੰਨਣ ਦੀ ਅਪੀਲ ਕਰਨ ਮੌਕੇ ਜਥੇਬੰਦੀ ਦੇ ਆਗੂ। ਅਜੀਤ ਤਸਵੀਰ
06-08-2026
ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਨੇ ਮਿਡ ਡੇ ਮੀਲ ਸਕੀਮ ਅਧੀਨ ਕੰਮ ਕਰ ਰਹੇ ਕੁੱਕ ਵਰਕਰਾਂ ਦੀਆਂ ਬਕਾਇਆ ਤਨਖਾਹਾਂ, ਮਾਣਭੱਤੇ ਵਿਚ ਵਾਧਾ ਅਤੇ ਸਕੂਲਾਂ ਲਈ ਮਿਡ ਡੇ ਮੀਲ ਦੀ ਕੁਕਿੰਗ ਕਾਸਟ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਸਰਪ੍ਰਸਤ ਭਗਵੰਤ ਭਟੇਜਾ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸ਼ੋਰੇਵਾਲਾ, ਜ਼ਿਲ੍ਹਾ ਸਕੱਤਰ ਨਿਸ਼ਾਤ ਅਗਰਵਾਲ, ਵਿੱਤ ਸਕੱਤਰ ਅਮਨਦੀਪ ਸਿੰਘ ਅਤੇ ਪ੍ਰੈਸ ਸਕੱਤਰ ਰਾਜ ਖੱਤਰੀ ਨੇ ਕਿਹਾ ਕਿ ਕੁੱਕ ਵਰਕਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਜਦਕਿ ਵਿਦਿਆਰਥੀਆਂ ਲਈ ਮਿਡ-ਡੇ-ਮੀਲ ਦੀ ਕੁਕਿੰਗ ਕਾਸਟ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਜਾਰੀ ਨਹੀਂ ਹੋਈ। ਇਸ ਕਾਰਨ ਸਕੂਲਾਂ ਵਿਚ ਮਿਡ-ਡੇ-ਮੀਲ ਦੀ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ ਅਤੇ ਅਧਿਆਪਕਾਂ ਨੂੰ ਆਪਣੀ ਜੇਬ ਵਿਚੋਂ ਖਰਚ ਕਰਕੇ ਸਕੀਮ ਚਲਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਮਹਿਲਾ ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਸਰਕਾਰੀ ਸਕੂਲਾਂ ਵਿਚ ਨਿਗੂਣੇ ਮਾਣਭੱਤੇ ‘ਤੇ ਸੇਵਾ ਨਿਭਾ ਰਹੀਆਂ ਮਿਡ-ਡੇ-ਮੀਲ ਕੁੱਕ ਵਰਕਰਾਂ ਦੀਆਂ ਤਨਖਾਹਾਂ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਇਕ ਵਾਰ ਵੀ ਵਾਧਾ ਨਹੀਂ ਕੀਤਾ ਗਿਆ। ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਪਰ ਇਨ੍ਹਾਂ ਮਿਹਨਤਕਸ਼ ਮਹਿਲਾਵਾਂ ਦਾ ਮਾਣਭੱਤਾ ਜਿਉਂ ਦਾ ਤਿਉਂ ਰੱਖਣਾ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿਡ ਡੇ ਮੀਲ ਕੁੱਕ ਵਰਕਰਾਂ ਦੀਆਂ ਬਕਾਇਆ ਤਨਖਾਹਾਂ ਦੇਣ ਸਮੇਤ ਮਿਡ ਡੇ ਮੀਲ ਦੀ ਕੁਕਿੰਗ ਕਾਸਟ ਅਤੇ ਕੁੱਕ ਵਰਕਰਾਂ ਦੇ ਮਾਣਭੱਤੇ ਵਿੱਚ ਤੁਰੰਤ ਯੋਗ ਵਾਧੇ ਦਾ ਐਲਾਨ ਕੀਤਾ ਜਾਵੇ, ਤਾਂ ਜੋ ਇਨ੍ਹਾਂ ਮਿਹਨਤਕਸ਼ ਮਹਿਲਾਵਾਂ ਨੂੰ ਬਣਦਾ ਸਨਮਾਨ ਅਤੇ ਆਰਥਿਕ ਸੁਰੱਖਿਆ ਮਿਲ ਸਕੇ ਅਤੇ ਸਕੀਮ ਸੁਚਾਰੂ ਢੰਗ ਨਾਲ ਚੱਲਦੀ ਰਹੇ। ਇਸ ਮੌਕੇ ਪਰਮਜੀਤ ਮੰਮੂ ਖੇੜਾ, ਕੁਲਬੀਰ ਸਿੰਘ, ਵਿਨੈ ਕੁਮਾਰ, ਰਾਕੇਸ਼ ਮਾਹਰ, ਸੱਜਣ ਸਹਾਰਨ, ਰਾਜੀਵ ਚਗਤੀ,ਓਮ ਪ੍ਰਕਾਸ਼, ਰਵਿੰਦਰ ਸ਼ਰਮਾ, ਸ਼ਗਨ ਲਾਲ, ਵਿਜੇ ਕੁਮਾਰ ਵੀ ਹਾਜ਼ਰ ਸਨ।