ਸਕੂਲਾਂ ’ਚ ਲੈਕਚਰਾਰਾਂ ਦੀਆਂ ਖਾਲੀ ਪਈਆ ਪੋਸਟਾਂ ਭਰੀਆਂ ਜਾਣ-ਛਿੰਦਰ
ਮੰਡੀ ਲਾਧੂਕਾ, 5 ਅਗਸਤ(ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਦੇ ਸਰਕਾਰੀ ਸਕੂਲਾਂ ਵਿਚ ਲੈਕਚਰਾਰਾਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਭਰੇ ਜਾਣ ਦੀ ਮੰਗ ਕੀਤੀ ਗਈ ਹੈ। ਈ.
ਮੰਡੀ ਲਾਧੂਕਾ, 5 ਅਗਸਤ(ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਦੇ ਸਰਕਾਰੀ ਸਕੂਲਾਂ ਵਿਚ ਲੈਕਚਰਾਰਾਂ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਭਰੇ ਜਾਣ ਦੀ ਮੰਗ ਕੀਤੀ ਗਈ ਹੈ। ਈ.ਟੀ.ਟੀ ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਛਿੰਦਰ ਸਿੰਘ ਲਾਧੂਕਾ ਨੇ ਕਿਹਾ ਹੈ ਕਿ ਸਿੱਖਿਆ ਖੇਤਰ ਵਿਚ ਸੁਧਾਰ ਕਰਨ ਲਈ ਪੰਜਾਬ ਸਰਕਾਰ ਇਸ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਖਾਲੀ ਪਈਆਂ ਪੋਸਟਾਂ ਨੂੰ ਤੁਰੰਤ ਭਰੇ। ਉਨ੍ਹਾਂ ਨੇ ਕਿਹਾ ਹੈ ਸਰਕਾਰੀ ਸਕੂਲਾਂ ਵਿਚ ਲੈਕਚਰਾਰਾਂ ਦੀਆਂ ਖਾਲੀ ਪਈਆਂ ਪੋਸਟਾਂ ਦੇ ਕਾਰਨ ਨਿੱਜੀ ਖੇਤਰ ਦੇ ਸਕੂਲਾਂ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਇਸ ਹਾਲਤ ਵਿਚ ਪੰਜਾਬ ਸਰਕਾਰ ਨੂੰ ਸਰਕਾਰੀ ਸਕੂਲਾਂ ਵਿਚ ਲੈਕਚਰਾਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਨਾ ਚਾਹੀਦਾ ਹੈ, ਤਾਂ ਜੋ ਲੋਕਾਂ ਨਾਲ ਸਿੱਖਿਆ ਖੇਤਰ ਵਿਚ ਕ੍ਰਾਂਤੀ ਦਾ ਵਾਅਦਾ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਹੈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲੈਕਚਰਾਰਾਂ ਦੀਆਂ ਪੋਸਟਾਂ ਖਾਲੀ ਹੋਣ ਕਾਰਨ ਵਿਦਿਆਰਥੀ ਨਿੱਜੀ ਸਕੂਲਾਂ ਵੱਲ ਮੂੰਹ ਕਰ ਰਹੇ ਹਨ। ਜਿਸ ਕਰਕੇ ਸਰਕਾਰੀ ਸਕੂਲਾਂ ਦੇ ਪ੍ਰਭਾਵ ’ਤੇ ਲਗਾਤਾਰ ਨਾਂਹ ਪੱਖੀ ਅਸਰ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਹਾਣ ਦਾ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਖਾਲੀ ਪਈਆਂ ਪੋਸਟਾਂ ਨੂੰ ਤੁਰੰਤ ਭਰਿਆ ਜਾਵੇ।