05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸੀ.ਐਚ.ਸੀ. ਖੂਈਖੇੜਾ ਵਿਖੇ ਗਰਭਵਤੀ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 5 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਸਤਨਪਾਨ ਪੱਖਵਾੜਾ ਮਨਾਇਆ ਗਿਆ। ਇਸ ਮੌਕੇ ਕੰਮਿਊਨਿਟੀ ਹੈਲਥ ਸੈਂਟਰ ਖੂਈਖੇੜਾ ਵਿਖੇ ਗਰਭਵਤੀ ਔਰਤਾਂ ਲਈ ਜਾਗਰੂਕਤਾ ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 06-08-2026
ਫ਼ਾਜ਼ਿਲਕਾ, 5 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਸਤਨਪਾਨ ਪੱਖਵਾੜਾ ਮਨਾਇਆ ਗਿਆ। ਇਸ ਮੌਕੇ ਕੰਮਿਊਨਿਟੀ ਹੈਲਥ ਸੈਂਟਰ ਖੂਈਖੇੜਾ ਵਿਖੇ ਗਰਭਵਤੀ ਔਰਤਾਂ ਲਈ ਜਾਗਰੂਕਤਾ ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਨਿਗਰਾਨੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ, ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਗਰੂਕ ਕੀਤਾ ਗਿਆ। ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਆਮਨਾ ਕੰਬੋਜ ਨੇ ਗਰਭਵਤੀ ਔਰਤਾਂ ਨੂੰ ਸੰਤੁਲਿਤ ਖੁਰਾਕ, ਆਇਰਨ ਅਤੇ ਕੈਲਸ਼ੀਅਮ ਦੀ ਨਿਯਮਤ ਵਰਤੋਂ, ਸਮੇਂ-ਸਮੇਂ ਸਿਹਤ ਜਾਂਚ ਅਤੇ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਨਵਜੰਮੇ ਬੱਚੇ ਲਈ ਅੰਮ੍ਰਿਤ ਸਮਾਨ ਹੈ, ਜੋ ਜਨਮ ਤੋਂ ਅੱਧੇ ਘੰਟੇ ਦੇ ਅੰਦਰ ਜ਼ਰੂਰ ਪਿਲਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਸ ਤੋਂ ਬਾਅਦ ਪੂਰਕ ਆਹਾਰ ਸ਼ੁਰੂ ਕਰਕੇ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਦੁੱਧ ਚੁੰਘਾਉਣਾ ਲਾਭਦਾਇਕ ਰਹਿੰਦਾ ਹੈ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਅਜੇ ਵੀ ਕਈ ਥਾਵਾਂ ‘ਤੇ ਨਵਜੰਮੇ ਬੱਚੇ ਨੂੰ ਜਨਮ ਤੋਂ ਤੁਰੰਤ ਬਾਅਦ ਘੁੱਟੀ, ਸ਼ਹਿਦ ਜਾਂ ਜਾਨਵਰਾਂ ਦਾ ਦੁੱਧ ਦੇਣ ਦੀ ਰਵਾਇਤ ਹੈ, ਜੋ ਬੱਚੇ ਦੀ ਸਿਹਤ ਲਈ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਹੀ ਜਾਣਕਾਰੀ ਦੇਣ ਲਈ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਹਾਜ਼ਰ ਔਰਤਾਂ ਨੂੰ ਪੌਸ਼ਟਿਕ ਖੁਰਾਕ, ਆਇਰਨ-ਕੈਲਸ਼ੀਅਮ ਪੂਰਕਾਂ ਅਤੇ ਨਿਯਮਤ ਸਿਹਤ ਜਾਂਚ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਹੋਈਆਂ ਸਰਗਰਮ 7 ਨੂੰ ਹੋ ਰਹੀ ਮਹਾਂ ਰੈਲੀ ਦੀਆਂ ਤਿਆਰ... ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਨਾਲ ਅਭਿਸ਼ੇਕ ਕਾਲਜ ਦੇ ਨਵੇਂ ਸਿੱਖਿਆ ਸ਼ੈਸ਼ਨ ਦੀ ਸ਼ੁਰੂਆਤ
Ad Position 24
No active advertisement