05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਖੇਤੀਬਾੜੀ ਦਫ਼ਤਰ ਵਲੋਂ ਸੀ.ਆਰ.ਐਮ ਸਕੀਮ ਅਧੀਨ ਸਬਸਿਡੀ ’ਤੇ ਦਿੱਤੇ ਖੇਤੀ ਸੰਦਾਂ ਦੀ ਕੀਤੀ ਸ਼ਨਾਖਤ

ਫ਼ਾਜ਼ਿਲਕਾ, 5 ਅਗਸਤ(ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸੀ. ਆਰ.

Ad Position 21
No active advertisement
ਅਜੀਤ ਡੈਸਕ 06-08-2026
ਫ਼ਾਜ਼ਿਲਕਾ, 5 ਅਗਸਤ(ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸੀ.ਆਰ.ਐਮ ਸਕੀਮ ਦੇ ਤਹਿਤ ਦਿੱਤੀਆਂ ਗਈਆਂ ਮਸ਼ੀਨਾਂ ਦੀ ਸ਼ਨਾਖਤ ਕਰਨ ਦੇ ਲਈ ਫਾਜ਼ਿਲਕਾ ਦੀ ਦਾਣਾ ਮੰਡੀ ਦੇ ਵਿਚ ਕੈਂਪ ਲਗਾਇਆ। ਬਲਾਕ ਖੇਤੀਬਾੜੀ ਅਫਸਰ ਡਾ ਪਰਮਿੰਦਰ ਸਿੰਘ ਧੰਜੂ ਨੇ ਦੱਸਿਆ ਕਿ ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਨਾਂ ਅਤੇ ਉਨਾਂ ਦੇ ਸਮੂਹ ਸਟਾਫ ਵਲੋਂ ਪਿਛਲੇ ਦਿਨੀ ਕਿਸਾਨਾਂ ਵਲੋਂ ਖਰੀਦ ਕੀਤੇ ਸੁਪਰ ਸੀਡਰ, ਜੀਰੋ ਡਰਿਲ, ਬੈਲਰ ਅਤੇ ਹੋਰ ਸੀ.ਆਰ.ਐਮ ਸਕੀਮ ਅਧੀਨ ਆਉਂਦੀਆਂ ਖੇਤੀ ਮਸ਼ੀਨਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸ਼ਨਾਖਤ ਦਾ ਮੁੱਖ ਟੀਚਾ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਮੇਂ ਸਿਰ ਅਤੇ ਸਹੀ ਮਸ਼ੀਨਰੀ ਮੁੱਹਈਆ ਕਰਵਾਉਣਾ ਹੈ। ਜਿਸ ਤੋਂ ਬਾਅਦ ਕਿਸਾਨਾਂ ਦੇ ਖਾਤਿਆਂ ਵਿਚ ਬਣਦੀ ਸਬਸਿਡੀ ਦੀ ਰਕਮ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹਨਾਂ ਵਲੋਂ ਖਰੀਦ ਕੀਤੇ ਖੇਤੀ ਸੰਦਾਂ ਨਾਲ ਜਿੱਥੇ ਆਪਣੇ ਖੇਤਾਂ ਦੀ ਪਰਾਲੀ ਦੀ ਸਾਂਭ ਸੰਭਾਲ ਕੀਤੀ ਜਾਣੀ ਹੈ। ਉੱਥੇ ਆਪਣੇ ਆਂਢ ਗੁਆਂਡ ਅਤੇ ਪਿੰਡ ਦੇ ਛੋਟੇ ਕਿਸਾਨਾਂ ਦੀ ਝੋਨੇ ਦੀ ਪਰਾਲੀ ਦਾ ਵੀ ਸਮਾਧਾਨ ਕਰਵਾਇਆ ਜਾਵੇ। ਇਸ ਮੌਕੇ ਏ.ਡੀ.ਓ ਸ਼ਿਫਾਲੀ, ਏ.ਡੀ.ਓ ਕੁਲਦੀਪ ਸਿੰਘ, ਏ.ਡੀ.ਓ ਲਵਪ੍ਰੀਤ ਸਿੰਘ, ਏ ਐਸ ਆਈ ਅਜੇ ਕੁਮਾਰ, ਏ ਈ ਓ ਅਸ਼ੋਕ ਕੁਮਾਰ, ਏ.ਐਸ.ਆਈ ਦਵਿੰਦਰ ਸਿੰਘ, ਏ.ਐਸ.ਆਈ ਸੁਖਦੀਪ ਸਿੰਘ ਅਤੇ ਤਰਸੇਮ ਸਿੰਘ ਜੇ.ਟੀ ਆਦਿ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ 19 ਸੋਨ ਅਤ... ਅਗਲੀ ਖ਼ਬਰ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਹੋਈਆਂ ਸਰਗਰਮ 7 ਨੂੰ ਹੋ ਰਹੀ ਮਹਾਂ ਰੈਲੀ ਦੀਆਂ ਤਿਆਰ...
Ad Position 24
No active advertisement