05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ ਵਲੋਂ ਵਿਧਵਾ ਔਰਤ ਨੂੰ ਬੱਚੇ ਦੀ ਪੜ੍ਹਾਈ ਲਈ ਦਿੱਤੀ ਆਰਥਿਕ ਸਹਾਇਤਾ ਰਾਸ਼ੀ

ਤਲਵੰਡੀ ਭਾਈ, 5 ਅਗਸਤ (ਰਵਿੰਦਰ ਸਿੰਘ ਬਜਾਜ)-ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ ਤਲਵੰਡੀ ਭਾਈ ਵਲੋਂ ਸਥਾਨਕ ਵਾਸੀ ਵਿਧਵਾ ਔਰਤ ਨੂੰ ਬੱਚਿਆਂ ਦੀ ਪੜ੍ਹਾਈ ਲਈ ਆਰਥਿਕ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਮੌਕੇ ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਦੀਸ਼ ਪਾਲ ਨੇ ਦੱਸਿਆ ਕਿ ਤਲਵੰਡੀ ਭਾਈ ਦੀ ਰਹਿਣ ਵਾਲੀ ਇਕ ਵਿਧਵਾ ਔਰਤ ਨਿੰਦਰਜੀਤ ਕੌਰ ਨੇ ਆਪਣਾ ਦੁੱਖ ਦਰਦ ਸੁਸਾਇਟੀ ਨੂੰ ਦੱਸਿਆ ਸੀ ਕਿ ਉਸ ਦੇ ਪਤੀ ਗੁਰਪ੍ਰੀਤ ਸਿੰਘ ਕਲਸੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ, ਜਿਸ ਕਾਰਨ ਪਰਿਵਾਰ ’ਚ ਕਮਾਈ ਕਰਨ ਵਾਲਾ ਕੋਈ ਨਾ ਹੋਣ ਕਾਰਨ ਦਿਨੋਂ-ਦਿਨ ਘਰ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ ਅਤੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚ ਵੀ ਚੁੱਕਣਾ ਮੁਸ਼ਕਿਲ ਹੋ ਗਿਆ ਹੈ।

Ad Position 21
No active advertisement
ਅਜੀਤ ਡੈਸਕ 06-08-2026
ਤਲਵੰਡੀ ਭਾਈ, 5 ਅਗਸਤ (ਰਵਿੰਦਰ ਸਿੰਘ ਬਜਾਜ)-ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ ਤਲਵੰਡੀ ਭਾਈ ਵਲੋਂ ਸਥਾਨਕ ਵਾਸੀ ਵਿਧਵਾ ਔਰਤ ਨੂੰ ਬੱਚਿਆਂ ਦੀ ਪੜ੍ਹਾਈ ਲਈ ਆਰਥਿਕ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਮੌਕੇ ਦੁੱਖ ਨਿਵਾਰਣ ਦਸਵੰਧ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਦੀਸ਼ ਪਾਲ ਨੇ ਦੱਸਿਆ ਕਿ ਤਲਵੰਡੀ ਭਾਈ ਦੀ ਰਹਿਣ ਵਾਲੀ ਇਕ ਵਿਧਵਾ ਔਰਤ ਨਿੰਦਰਜੀਤ ਕੌਰ ਨੇ ਆਪਣਾ ਦੁੱਖ ਦਰਦ ਸੁਸਾਇਟੀ ਨੂੰ ਦੱਸਿਆ ਸੀ ਕਿ ਉਸ ਦੇ ਪਤੀ ਗੁਰਪ੍ਰੀਤ ਸਿੰਘ ਕਲਸੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ, ਜਿਸ ਕਾਰਨ ਪਰਿਵਾਰ ’ਚ ਕਮਾਈ ਕਰਨ ਵਾਲਾ ਕੋਈ ਨਾ ਹੋਣ ਕਾਰਨ ਦਿਨੋਂ-ਦਿਨ ਘਰ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ ਅਤੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚ ਵੀ ਚੁੱਕਣਾ ਮੁਸ਼ਕਿਲ ਹੋ ਗਿਆ ਹੈ। ਪ੍ਰਧਾਨ ਨੇ ਦੱਸਿਆ ਕਿ ਸੁਸਾਇਟੀ ਵਲੋਂ ਵਿਚਾਰ ਵਟਾਂਦਰਾ ਕਰਨ ਉਪਰੰਤ ਉਕਤ ਵਿਧਵਾ ਔਰਤ ਨੂੰ ਉਸ ਦੇ ਪੁੱਤਰ ਅਰਸ਼ਦੀਪ ਸਿੰਘ ਦੀ ਪੜ੍ਹਾਈ ਲਈ ਆਰਥਿਕ ਸਹਿਯੋਗ ਸਮਾਜ ਸੇਵੀ ਤੇ ਯੂਥ ਆਗੂ ਹਰਪ੍ਰੀਤ ਸਿੰਘ ਸੋਨੂੰ ਸਪੁੱਤਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ, ਕੇਵਲ ਕ੍ਰਿਸ਼ਨ ਉਰਫ਼ ਮੱਖਣ ਸਿੰਘ ਅਤੇ ਪੂਰਨ ਚੰਦ ਬੇਰੀ ਦੇ ਹੱਥੋਂ ਦਿੱਤਾ ਗਿਆ। ਇਸ ਮੌਕੇ ਵਿਧਵਾ ਔਰਤ ਨਿੰਦਰਜੀਤ ਕੌਰ ਨੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰਧਾਨ ਪਰਮਜੀਤ ਸਿੰਘ ਕਲਸੀ, ਸਕੱਤਰ ਰਮਨ ਸਚਦੇਵਾ, ਮੁੱਖ ਸਲਾਹਕਾਰ ਡਾ.ਗੁਰਭਾਗ ਸਿੰਘ ਸਿੱਧੂ, ਦਫ਼ਤਰ ਇੰਚਾਰਜ ਮਨੋਜ ਕੁਮਾਰ, ਕੁਲਵੰਤ ਸਿੰਘ ਕਲਮਾ, ਜਗਦੀਪ ਸਿੰਘ, ਮਨਦੀਪ ਕੁਮਾਰ, ਜਗਰੂਪ ਸਿੰਘ ਮਾਨ, ਸ਼ਸ਼ੀ ਕਪੂਰ ਅਤੇ ਕਰਮਜੀਤ ਸਿੰਘ ਸਮੇਤ ਸੇਵਾ ਸੁਸਾਇਟੀ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੋਹਾਣਾ ਕੋਰਟ ਪਾਰਕਿੰਗ ’ ਚ ਇਲੈੱਕਟ੍ਰਿਕ ਸਕੂਟੀ ਨੂੰ ਲੱਗੀ ਅੱਗ , ਵਕੀਲਾਂ ਦੀ ਸੂਝ - ਬੂਝ ਨਾਲ ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਤਾਇਕਵਾਂਡੋ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ 19 ਸੋਨ ਅਤ...
Ad Position 24
No active advertisement