06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਜਪਾ ਆਗੂ ਅਭਿਸ਼ੇਕ ਧਵਨ ਕਰਨੈਲ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਮਮਦੋਟ, 6 ਅਗਸਤ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਦੇ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਨੇੜਲੇ ਸਾਥੀ ਕਰਨੈਲ ਸਿੰਘ ਸਿੱਧੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਰਨੈਲ ਸਿੰਘ ਸਿੱਧੂ ਲੰਬੇ ਸਮੇਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-08-2026
ਮਮਦੋਟ, 6 ਅਗਸਤ (ਸੁਖਦੇਵ ਸਿੰਘ ਸੰਗਮ)-ਕਸਬਾ ਮਮਦੋਟ ਦੇ ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਨੇੜਲੇ ਸਾਥੀ ਕਰਨੈਲ ਸਿੰਘ ਸਿੱਧੂ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਰਨੈਲ ਸਿੰਘ ਸਿੱਧੂ ਲੰਬੇ ਸਮੇਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਪ੍ਰਗਟਾਇਆ ਅਤੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਇਸ ਮੌਕੇ ਜੋਗਾ ਸਿੰਘ ਮੁਰਕਵਾਲਾ ਕੌਮੀ ਸਲਾਹਕਾਰ, ਚਮਕੌਰ ਸਿੰਘ ਟਿੱਬੀ (ਸਾਬਕਾ ਜ਼ਿਲ੍ਹਾ ਪ੍ਰਧਾਨ), ਬਾਵਾ ਵੈਰੜ, ਇੰਦਰਜੀਤ ਟਿੱਬੀ, ਗੁਰਵਿੰਦਰ ਖਹਿਰਾ, ਅਮਰਜੀਤ ਸਿੰਘ ਸਰਪੰਚ, ਰਾਜ ਕੁਮਾਰ ਮੈਣੀ, ਬਲਜੀਤ ਸਿੰਘ ਸਿੱਧੂ, ਅਮਰੀਕ ਸਿੰਘ, ਕਾਲਾ ਕਬਾੜੀਆ (ਪ੍ਰਧਾਨ) ਸਮੇਤ ਹੋਰ ਆਗੂਆਂ ਅਤੇ ਵਰਕਰਾਂ ਨੇ ਕਰਨੈਲ ਸਿੰਘ ਸਿੱਧੂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ, 160 ਮਰੀਜ਼ਾਂ ਦੀ ਹੋਈ ਜਾਂਚ ਗੋਖਲੇ ਹਾਲ ਵਿਖੇ ਭਲਕੇ ਲੱਗੇਗਾ ਵਿਸ਼ਾਲ ਤੀਆਂ... ਅਗਲੀ ਖ਼ਬਰ ਕੱਚਾ ਜ਼ੀਰਾ ਰੋਡ ਦੀ ਬਦਹਾਲੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ, ਜਲਦ ਮੁਰੰਮਤ ਨਾ ਹੋਈ ਤਾਂ ਵਕੀਲ ਧਰਨੇ ’ਤੇ ਬੈਠਣਗੇ-ਨੀਲ...
Ad Position 24
No active advertisement