ਡੀ.ਏ.ਵੀ ਸਕੂਲ ਹਰੀਪੁਰਾ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ ’ਚ ਜਿੱਤਿਆ ਕਾਂਸੀ ਦਾ ਤਗਮਾ
ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸ੍ਰੀ ਗੁਰੂ ਜੰਭੇਸ਼ਵਰ ਡੀ. ਏ.
ਅਬੋਹਰ, 6 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸ੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਦੀ ਵਿਦਿਆਰਥਣ ਅਵਨੀਤ ਨੇ ਪੰਜਾਬ ਸਕੂਲ ਖੇਡਾਂ ਦੇ ਤਹਿਤ ਜ਼ਿਲ੍ਹਾ ਪੱਧਰੀ ਤੀਰ ਅੰਦਾਜ਼ੀ (ਇੰਡੀਅਨ ਓਲੰਪਿਕ ਰਾਊਂਡ) ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਹ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਕਰਵਾਇਆ ਗਿਆ ਸੀ, ਜਿੱਥੇ ਅਵਨੀਤ ਨੇ ਅੰਡਰ-19 ਵਰਗ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੇ ਕੋਚ ਸੰਦੀਪ ਕੁਮਾਰ, ਉਸ ਦੀ ਪ੍ਰਾਪਤੀ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਸਨ। ਸਕੂਲ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਅਵਨੀਤ ਨੂੰ ਉਸ ਦੀ ਸਫਲਤਾ ’ਤੇ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਸ ਨੇ ਕੋਚ ਅਤੇ ਮਾਪਿਆਂ ਦੇ ਸਮਰਥਨ ਦੀ ਵੀ ਸ਼ਲਾਘਾ ਕੀਤੀ। ਅਵਨੀਤ ਦੀ ਪ੍ਰਾਪਤੀ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਅਤੇ ਸਕੂਲ ਲਈ ਮਾਣ ਵਾਲੀ ਗੱਲ ਹੈ।