09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਭਾਰਤ-ਪਾਕਿ ਸਰਹੱਦ ’ਤੇ ਪਾਕਿਸਤਾਨ ਦੀ ਨਵੀਂ ਸਾਜਿਸ਼ ਨਾਕਾਮ

ਫ਼ਾਜ਼ਿਲਕਾ/ਮੰਡੀ ਘੁਬਾਇਆ, 8 ਅਗਸਤ (ਦਵਿੰਦਰ ਪਾਲ ਸਿੰਘ/ਅਮਨ ਬਵੇਜਾ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਪਾਕਿਸਤਾਨ ਵਲੋਂ ਡਰੋਨ ਰਾਹੀਂ ਹਥਿਆਰ ਭੇਜਣ ਦੀ ਇਕ ਹੋਰ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਜਲਾਲਾਬਾਦ ਦੇ ਸਰਹੱਦੀ ਪਿੰਡ ਟਾਹਲੀ ਵਾਲਾ ਦੇ ਨੇੜੇ ਭਾਰਤੀ ਖੇਤਰ ਵਿਚੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 09-08-2026
ਫ਼ਾਜ਼ਿਲਕਾ/ਮੰਡੀ ਘੁਬਾਇਆ, 8 ਅਗਸਤ (ਦਵਿੰਦਰ ਪਾਲ ਸਿੰਘ/ਅਮਨ ਬਵੇਜਾ)-ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਪਾਕਿਸਤਾਨ ਵਲੋਂ ਡਰੋਨ ਰਾਹੀਂ ਹਥਿਆਰ ਭੇਜਣ ਦੀ ਇਕ ਹੋਰ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਜਲਾਲਾਬਾਦ ਦੇ ਸਰਹੱਦੀ ਪਿੰਡ ਟਾਹਲੀ ਵਾਲਾ ਦੇ ਨੇੜੇ ਭਾਰਤੀ ਖੇਤਰ ਵਿਚੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ ਹੈ। ਸੀਮਾ ਸੁਰੱਖਿਆ ਬਲ ਅਤੇ ਥਾਣਾ ਘੁਬਾਇਆ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਡਰੋਨ ਦੇ ਨਾਲ-ਨਾਲ ਇਕ ਚੀਨ ਨਿਰਮਿਤ ਪਿਸਤੌਲ, ਦੋ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨ ਵਾਲੀ ਸਾਈਡ ਤੋਂ ਡਰੋਨ ਦੀ ਹਰਕਤ ਦੇਖਣ ਤੋਂ ਬਾਅਦ ਬੀ.ਐੱਸ.ਐੱਫ. ਨੇ ਤੁਰੰਤ ਪੁਲਿਸ ਚੌਕੀ ਘੁਬਾਇਆ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪੁੱਜੀ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਬੀ.ਐੱਸ.ਐੱਫ.ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵਲੋਂ ਸਰਹੱਦੀ ਖੇਤਰ ਦੇ ਖੇਤਾਂ ਵਿਚ ਕਈ ਘੰਟਿਆਂ ਤੱਕ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਝੋਨੇ ਦੇ ਖੇਤ ਵਿਚੋਂ ਇਕ ਡਰੋਨ ਅਤੇ ਉਸ ਨਾਲ ਬੰਨਿ੍ਹਆ ਹਥਿਆਰਾਂ ਦਾ ਪੈਕਟ ਬਰਾਮਦ ਹੋਇਆ। ਬਰਾਮਦ ਹੋਏ ਹਥਿਆਰਾਂ ਅਤੇ ਡਰੋਨ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡਰੋਨ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਪਾਰ ਕਰਕੇ ਭਾਰਤੀ ਸੀਮਾ ਦੇ ਅੰਦਰ ਲਗਭਗ 1 ਕਿੱਲੋਮੀਟਰ ਤੱਕ ਆ ਗਿਆ ਸੀ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਇਸ ਡਰੋਨ ਰਾਹੀਂ ਭਾਰਤੀ ਖੇਤਰ ਵਿਚ ਸਮਗਲਰਾਂ ਜਾਂ ਰਾਸ਼ਟਰ ਵਿਰੋਧੀ ਅਨਸਰਾਂ ਤੱਕ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜਾਂਚ ਦਾ ਮੁੱਖ ਕੇਂਦਰ ਇਹ ਪਤਾ ਲਗਾਉਣਾ ਹੈ ਕਿ ਇਹ ਹਥਿਆਰ ਭਾਰਤੀ ਖੇਤਰ ਵਿਚ ਕਿਸ ਲਈ ਭੇਜੇ ਗਏ ਸਨ ਅਤੇ ਇਨ੍ਹਾਂ ਨੂੰ ਪ੍ਰਾਪਤ ਕਰਨ ਲਈ ਸਰਹੱਦ ’ਤੇ ਕੌਣ ਸਰਗਰਮ ਸੀ। ਸੁਰੱਖਿਆ ਏਜੰਸੀਆਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਸਬੰਧੀ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਕਸ਼ਮੀਰ ਚੰਦ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਖ਼ੂ ਨਦਾਨ ਕੈਂਪ ਅੱਜ
Ad Position 24