09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ ਪੰਜਾਬ ਸਰਕਾਰ-ਸੁਖਵੰਤ ਸਿੰਘ ਬਰਾੜ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਅੱਜ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹਨ। ਪੰਜਾਬ ਸਰਕਾਰ ਲਗਾਤਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਨਾਲ ਨਾਇਨਸਾਫ਼ੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 09-08-2026

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਅੱਜ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹਨ। ਪੰਜਾਬ ਸਰਕਾਰ ਲਗਾਤਾਰ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਨੂੰ ਗੁਮਰਾਹ ਕਰ ਰਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਨਾਲ ਨਾਇਨਸਾਫ਼ੀ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਏ.ਆਈ.ਸੀ.ਸੀ.ਮੈਂਬਰ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਇਕ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫ਼ੈਸਲਿਆਂ ਦੇ ਬਾਵਜੂਦ ਕਰਮਚਾਰੀਆਂ ਦੇ ਬਣਦੇ ਟੀ.ਏ./ਡੀ.ਏ.ਅਤੇ ਬਕਾਏ ਰੋਕੇ ਜਾ ਰਹੇ ਹਨ। ਮਨਰੇਗਾ ਵਰਕਰਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣਾ ਬੇਹੱਦ ਚਿੰਤਾਜਨਕ ਹੈ। ਸੁਖਵੰਤ ਸਿੰਘ ਬਰਾੜ ਨੇ ਕਿਹਾ ਕਿ ਜੇਕਰ ਖ਼ਜ਼ਾਨਾ ਖ਼ਾਲੀ ਹੈ ਤਾਂ ਮੰਤਰੀ ਅਤੇ ਵਿਧਾਇਕ ਆਪਣੀਆਂ ਤਨਖ਼ਾਹਾਂ ਛੱਡ ਕੇ ਉਦਾਹਰਨ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਈ.ਟੀ.ਟੀ. ਅਧਿਆਪਕਾਂ , ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਕੇ ਆਪਣੇ ਵਾਅਦੇ ਪੂਰੇ ਕਰੇ।

Ad Position 22
No active advertisement
ਪਿਛਲੀ ਖ਼ਬਰ ਅਬੋਹਰ ’ਚ ਹੈਰੋਇਨ ਸਮੇਤ 2 ਨੌਜਵਾਨ ਕਾਬੂ ਅਗਲੀ ਖ਼ਬਰ ਕਸ਼ਮੀਰ ਚੰਦ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ
Ad Position 24