09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੰਡੀ ਘੁਬਾਇਆ ਵਿਖੇ ਮਾਰਕੀਟ ਕਮੇਟੀ ਬਣਾਉਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਧਾਨ ਸਭਾ ਵਿਚ ਚੁੱਕਿਆ ਮੁੱਦਾ

ਮੰਡੀ ਘੁਬਾਇਆ/ਜਲਾਲਾਬਾਦ, 8 ਅਗਸਤ (ਅਮਨ ਬਵੇਜਾ/ਕਰਨ ਚੁਚਰਾ)-ਜਲਾਲਾਬਾਦ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੰਡੀ ਘੁਬਾਇਆ ਵਿਖੇ ਵੱਖਰੀ ਮਾਰਕੀਟ ਕਮੇਟੀ ਬਣਾਉਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਲੰਬੇ ਸਮੇਂ ਤੋਂ ਇਹ ਮੰਗ ਰਹੀ ਹੈ, ਜਿਸ ਨੂੰ ਹੁਣ ਪੂਰਾ ਕਰਨ ਦੀ ਲੋੜ ਹੈ।

Ad Position 21
No active advertisement
ਵਿਧਾਨ ਸਭਾ ਵਿਚ ਮੰਡੀ ਘੁਬਾਇਆ ’ਚ ਮਾਰਕੀਟ ਬਣਾਏ ਜਾਣ ਦੀ ਕਿਸਾਨਾਂ ਦੀ ਪੁਰਾਣੀ ਮੰਗ ਨੂੰ ਚੁੱਕਦੇ ਹੋਏ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ। ਅਜੀਤ ਤਸਵੀਰ 09-08-2026
ਮੰਡੀ ਘੁਬਾਇਆ/ਜਲਾਲਾਬਾਦ, 8 ਅਗਸਤ (ਅਮਨ ਬਵੇਜਾ/ਕਰਨ ਚੁਚਰਾ)-ਜਲਾਲਾਬਾਦ ਹਲਕੇ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੰਡੀ ਘੁਬਾਇਆ ਵਿਖੇ ਵੱਖਰੀ ਮਾਰਕੀਟ ਕਮੇਟੀ ਬਣਾਉਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਲੰਬੇ ਸਮੇਂ ਤੋਂ ਇਹ ਮੰਗ ਰਹੀ ਹੈ, ਜਿਸ ਨੂੰ ਹੁਣ ਪੂਰਾ ਕਰਨ ਦੀ ਲੋੜ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੰਡੀ ਘੁਬਾਇਆ ਖੇਤੀਬਾੜੀ ਪੱਖੋਂ ਇੱਕ ਮਹੱਤਵਪੂਰਨ ਕੇਂਦਰ ਬਣ ਚੁੱਕੀ ਹੈ, ਜਿੱਥੇ ਹਰ ਸਾਲ ਵੱਡੀ ਮਾਤਰਾ ਵਿਚ ਝੋਨਾ, ਕਣਕ ਅਤੇ ਹੋਰ ਫ਼ਸਲਾਂ ਦੀ ਆਮਦ ਹੁੰਦੀ ਹੈ। ਇਸ ਦੇ ਬਾਵਜੂਦ ਵੱਖਰੀ ਮਾਰਕੀਟ ਕਮੇਟੀ ਨਾ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਨੂੰ ਕਈ ਪ੍ਰਸ਼ਾਸਨਿਕ ਅਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਖੇਤੀਬਾੜੀ ਮੰਤਰੀ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਮੰਗ ਨੂੰ ਜਲਦੀ ਪੂਰਾ ਕੀਤਾ ਜਾਵੇ। ਇੱਥੇ ਜਲਦ ਤੋਂ ਜਲਦ ਮਾਰਕੀਟ ਕਮੇਟੀ ਦਾ ਗਠਨ ਕੀਤਾ ਜਾਵੇ, ਤਾਂ ਜੋ ਮੰਡੀ ਦੇ ਵਿਕਾਸ ਨੂੰ ਹੋਰ ਗਤੀ ਮਿਲ ਸਕੇ ਅਤੇ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਖ਼ਰੀਦ—ਵੇਚ ਦੌਰਾਨ ਬਿਹਤਰ ਸਹੂਲਤਾਂ ਮਿਲਣ। ਵਿਧਾਇਕ ਨੇ ਕਿਹਾ ਕਿ ਵੱਖਰੀ ਮਾਰਕੀਟ ਕਮੇਟੀ ਬਣਨ ਨਾਲ ਮੰਡੀ ਵਿਚ ਬੁਨਿਆਦੀ ਢਾਂਚੇ ਦਾ ਵਿਕਾਸ, ਸਫ਼ਾਈ ਪ੍ਰਬੰਧ, ਸ਼ੈੱਡਾਂ ਦਾ ਨਿਰਮਾਣ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਨਾਲ ਇਲਾਕੇ ਦੇ ਹਜ਼ਾਰਾਂ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਖੇਤੀਬਾੜੀ ਨਾਲ ਜੁੜੇ ਕਾਰੋਬਾਰ ਨੂੰ ਵੀ ਨਵਾਂ ਹੁਲਾਰਾ ਮਿਲੇਗਾ। ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਵਿਧਾਇਕ ਵਲੋਂ ਵਿਧਾਨ ਸਭਾ ਵਿਚ ਇਹ ਮੁੱਦਾ ਉਠਾਉਣ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਜਲਦ ਹੀ ਇਸ ਸਬੰਧੀ ਸਕਾਰਾਤਮਿਕ ਫ਼ੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਬਣਨ ਨਾਲ ਮੰਡੀ ਘੁਬਾਇਆ ਦਾ ਵਿਕਾਸ ਹੋਵੇਗਾ ਅਤੇ ਖੇਤੀਬਾੜੀ ਖੇਤਰ ਨੂੰ ਨਵੀਂ ਦਿਸ਼ਾ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਦਮੋਦਰੀ ਖਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਸਰਕਾਰੀ ਕੰਮ ’ਚ ਵਿਘਨ ਪਾਉਣ ਵਾਲੇ 2...
Ad Position 24