08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ, ਅਤੇ ਬੇਲਰ ਮਾਲਕਾਂ ਨਾਲ ਅਹਿਮ ਮੀਟਿੰਗ

ਫ਼ਿਰੋਜ਼ਪੁਰ,8 ਅਗਸਤ (ਕੁਲਬੀਰ ਸਿੰਘ ਸੋਢੀ)-ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਧਿਕਾਰੀ ਡਾ. ਬਲਵਿੰਦਰ ਸਿੰਘ ਵਲੋਂ ਪੈਲੇਟ ਪਲਾਂਟ ਮਾਲਕਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੇ ਬੇਲਰ ਮਾਲਕਾਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-08-2026
ਫ਼ਿਰੋਜ਼ਪੁਰ,8 ਅਗਸਤ (ਕੁਲਬੀਰ ਸਿੰਘ ਸੋਢੀ)-ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਧਿਕਾਰੀ ਡਾ.ਬਲਵਿੰਦਰ ਸਿੰਘ ਵਲੋਂ ਪੈਲੇਟ ਪਲਾਂਟ ਮਾਲਕਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੇ ਬੇਲਰ ਮਾਲਕਾਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੈਲੇਟ ਪਲਾਂਟ ਮਾਲਕਾਂ ਨੇ ਆ ਰਹੀਆਂ ਦਿੱਕਤਾਂ, ਤੰਗ ਪਹੁੰਚ ਸੜਕਾਂ, ਢਿੱਲੀਆਂ ਬਿਜਲੀ ਤਾਰਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਿਤ ਸਮੱਸਿਆਵਾਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੇ ਧਿਆਨ ਵਿਚ ਲਿਆਂਦਾ। ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਅਤੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਪਰਾਲੀ ਦੀ ਖਪਤ ਕਰਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨੂੰ ਪੂਰਾ ਸਹਿਯੋਗ ਦੇਣਗੇ। ਡਾ.ਬਲਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਦਾ ਵਿਗਿਆਨਕ ਪ੍ਰਬੰਧਨ ਸਮੇਂ ਦੀ ਲੋੜ ਹੈ ਅਤੇ ਇਸ ਲਈ ਪ੍ਰਸ਼ਾਸਨ, ਉਦਯੋਗਾਂ ਅਤੇ ਕਿਸਾਨਾਂ ਦੇ ਆਪਸੀ ਸਹਿਯੋਗ ਨਾਲ ਹੀ ਸਾਫ਼-ਸੁਥਰਾ ਵਾਤਾਵਰਨ ਅਤੇ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਮੂਹ ਮੈਂਬਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਜ਼ਿਲ੍ਹੇ ਦੇ ਸਮੂਹ ਬੇਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਜ਼ਿਲਿ੍ਹਆਂ ਵਿਚ ਜਾਣ ਤੋਂ ਗੁਰੇਜ ਕਰਨ ਤਾਂ ਜੋ ਫ਼ਿਰੋਜ਼ਪੁਰ ਵਿਚ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਸਹੀ ਸਮੇਂ ’ਤੇ ਕੀਤਾ ਜਾ ਸਕੇ । ਇਸ ਮੌਕੇ ਸੁਖਰਾਜ ਸਿੰਘ (ਜੀ.ਐੱਮ.) ਜ਼ਿਲ੍ਹਾ ਇੰਡਸਟਰੀਜ਼ ਸੈਂਟਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਟੀਮ ਵਲੋਂ ਮੁੱਦਕੀ ਵਿਖੇ ਲਗਾਏ ਛਾਂਦਾਰ ’ਤੇ ਫਲਦਾਰ ਬੂਟੇ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ’ਤੇ ਮਨਾਈ ਰਵਿੰਦਰ ਨਾਥ ਟੈਗੋਰ ਦੀ ਬਰਸੀ
Ad Position 24