08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ’ਚ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਅਤੇ ਤੀਆਂ ਦਾ ਤਿਉਹਾਰ ਮਨਾਇਆ

ਫਿਰੋਜਸ਼ਾਹ, 8 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਸਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਵਿਖੇ ਵਿਸ਼ਾਲ ਸਨਮਾਨ ਸਮਾਰੋਹ ਅਤੇ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ 50 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਮੈਰੀਟੋਰੀਅਸ ਸਕੂਲ ’ਚ ਹੋਏ ਤੀਆਂ ਦੇ ਤਿਉਹਾਰ ਦੀਆਂ ਤਸਵੀਰ। ਅਜੀਤ ਤਸਵੀਰ 09-08-2026
ਫਿਰੋਜਸ਼ਾਹ, 8 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਸਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਵਿਖੇ ਵਿਸ਼ਾਲ ਸਨਮਾਨ ਸਮਾਰੋਹ ਅਤੇ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ 50 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ.ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਿਰੋਜ਼ਪੁਰ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾ ਸਿਰਫ਼ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ, ਸਗੋਂ ਪੂਰੇ ਜ਼ਿਲ੍ਹੇ ਦਾ ਨਾਮ ਰਾਜ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦੇ ਨਾਲ-ਨਾਲ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਸਮਰਪਣ ਦਾ ਨਤੀਜਾ ਹਨ। ਉਨ੍ਹਾਂ ਨੇ ਮੌਜੂਦਾ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੋਂ ਪ੍ਰੇਰਨਾ ਲੈਣ ਅਤੇ ਆਉਣ ਵਾਲੇ ਵਿੱਦਿਅਕ ਸੈਸ਼ਨ ਵਿਚ ਹੋਰ ਵੀ ਵੱਡੀਆਂ ਮੰਜ਼ਿਲਾਂ ਹਾਸਲ ਕਰਨ ਲਈ ਮਿਹਨਤ ਅਤੇ ਲਗਨ ਨੂੰ ਆਪਣਾ ਮੂਲ ਮੰਤਰ ਬਣਾਉਣ। ਸਕੂਲ ਇੰਚਾਰਜ ਸੁਕੀਰਤੀ ਸ਼ਰਮਾ ਅਤੇ ਲੈਕਚਰਾਰ ਗਿੰਨੀ ਬਾਂਸਲ ਨੇ ਸਕੂਲ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਪੱਧਰ ਦੀਆਂ ਵੱਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। 23 ਵਿਦਿਆਰਥੀਆਂ ਨੇ ਜੇ ਈ ਈ ਮੇਨ, 03 ਵਿਦਿਆਰਥੀਆਂ ਨੇ ਜੇ ਈ ਈ ਅਤੇ 10 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ। ਇਸੇ ਤਰ੍ਹਾਂ ਕਾਮਰਸ ਖੇਤਰ ਦੀ ਵੱਕਾਰੀ ਸੀ ਐਮ.ਏ ਪ੍ਰੀਖਿਆ ਵਿਚ 06 ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ। ਇਸ ਤੋਂ ਇਲਾਵਾ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 04 ਵਿਦਿਆਰਥੀਆਂ ਨੇ ਰਾਜ ਪੱਧਰੀ ਮੈਰਿਟ ਵਿਚ ਸਥਾਨ ਹਾਸਲ ਕੀਤਾ। ਸਕੂਲ ਦੀ ਅਕਾਦਮਿਕ ਉਪਲਬਧੀ ਦਾ ਇਕ ਹੋਰ ਮਹੱਤਵਪੂਰਨ ਪੱਖ ਇਹ ਰਿਹਾ ਕਿ 12ਵੀਂ ਜਮਾਤ ਦੇ ਕੁੱਲ 411ਵਿਦਿਆਰਥੀਆਂ ਵਿਚੋਂ 171 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀਆਂ ਇਨ੍ਹਾਂ ਵਿਲੱਖਣ ਪ੍ਰਾਪਤੀਆਂ ਲਈ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਇੰਚਾਰਜ ਨੂੰ ਇਸ ਸਾਲ ਸਿੱਖਿਆ ਮੰਤਰੀ, ਪੰਜਾਬ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਸਨਮਾਨ ਸਮਾਰੋਹ ਤੋਂ ਬਾਅਦ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸਾਵਣ ਦੇ ਮਹੀਨੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਦੀਆਂ ਰਵਾਇਤੀ ਰੰਗਤਾਂ ਨਾਲ ਮਨਾਇਆ ਗਿਆ। ਵਿਦਿਆਰਥਣਾਂ ਨੇ ਗਿੱਧਾ, ਭੰਗੜਾ, ਲੋਕ ਗੀਤ, ਲੋਕ ਨਾਚ ਅਤੇ ਮਹਿੰਦੀ ਦੇ ਮੁਕਾਬਲਿਆਂ ਵਿਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਰਵਾਇਤੀ ਪਹਿਰਾਵਿਆਂ ਅਤੇ ਪੰਜਾਬੀ ਲੋਕ ਸਭਿਆਚਾਰ ਨਾਲ ਸਬੰਧਿਤ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਸਿੱਖਿਆ ਵਿਭਾਗ ਵਲੋਂ ਮਨਾਏ ਜਾ ਰਹੇ ਕੁਦਰਤ ਸੰਭਾਲ ਸਪਤਾਹ ਤਹਿਤ ਵਾਤਾਵਰਨ ਜਾਗਰੂਕਤਾ ਲਈ ਸਕੂਲ ਗਰਾਊਂਡ ਵਿਚ ਪੌਦੇ ਵੀ ਲਗਾਏ ਗਏ। ਸਮਾਗਮ ਨੂੰ ਸਫਲ ਬਣਾਉਣ ਵਿਚ ਸਕੂਲ ਸਟਾਫ ਦੇ ਮੈਂਬਰਾਂ ਦਲਜੀਤ ਕੌਰ, ਸੀਮਾ ਰਾਣੀ, ਮਿੰਕਲ, ਨਵਜੋਤ ਕੌਰ, ਸਾਕਸ਼ੀ ਸਹਿਗਲ, ਗਗਨਦੀਪ, ਮਨੋਜ ਕੁਮਾਰ, ਅਮਰ ਵਰਮਾ, ਜਸਵਿੰਦਰ ਸਿੰਘ, ਗੁਰਪ੍ਰੀਤ ਕੌਰ ਸਮੂਹ ਲੈਕਚਰਾਰ, ਮਨੀ ਕੰਬੋਜ ਡੀ.ਪੀ.ਈ ਅਤੇ ਜਰਨੈਲ ਸਿੰਘ ਵਾਰਡਨ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਵਿਦਿਆਰਥੀਆਂ ਦੇ ਮਾਪੇ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ। ਸਮਾਗਮ ਨੇ ਜਿੱਥੇ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਨੂੰ ਮਾਨਤਾ ਦਿੱਤੀ, ਉੱਥੇ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਵਿਦਿਆਰਥੀਆਂ ਦੀ ਸਾਂਝ ਨੂੰ ਵੀ ਹੋਰ ਮਜ਼ਬੂਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਸਾਹਨੇਵਾਲ ਤੋਂ ਅਨੰਤਨਾਗ ਲਈ ਐੱਫ.ਐੱਮ.ਸੀ.ਜੀ. ਕਮੋਡਿਟੀ ਦਾ ਪਹਿਲਾ ਪੀਸਮੀਲ ਵੈਗਨ ਰਵਾਨਾ ਅਗਲੀ ਖ਼ਬਰ ਅਮਰਜੀਤ ਸਿੰਘ ਵਿਭਾਗੀ ਤਰੱਕੀ ਨਾਲ ਬਣੇ ਸਬ-ਇੰਸਪੈਕਟਰ ਆਈ.ਜੀ. ਸਨੇਹਦੀਪ ਸ਼ਰਮਾ ਨੇ ਲਗਾਏ ਮੋਢਿਆਂ ’ਤੇ ਸਟਾਰ
Ad Position 24