11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਨੈਸ਼ਨਲ ਡਿਗਰੀ ਕਾਲਜ ’ਚ ਰਾਸ਼ਟਰੀ ਸਵੈ ਸੇਵਕ ਸੰਘ ਵਲੋਂ ਸੈਮੀਨਾਰ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਰਾਸ਼ਟਰੀ ਸਵੈ ਸੇਵਕ ਸੰਘ ਦੇ ਸਿੱਖਿਆ ਮੰਡਲ ਦੇ ਕਾਰਜਕਰਤਾਵਾਂ ਵਲੋਂ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸਮਾਗਮ ਵਿਚ ਜ਼ਿਲ੍ਹਾ ਸੰਘ ਪ੍ਰਚਾਰਕ ਮੋਹਿਤ, ਭਾਰਤੀ ਸਿੱਖਿਆ ਮੰਡਲ ਦੇ ਜ਼ਿਲ੍ਹਾ ਸੰਯੋਜਕ ਮਨੀਸ਼ ਖੁੰਗਰ, ਪੰਜਾਬ ਸੇਵਾ ਭਾਰਤੀ ਕਿਸ਼ੋਰੀ ਵਿਕਾਸ ਪ੍ਰਮੁੱਖ ਮੈਡਮ ਰਮਾ ਭਾਰਤੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਚਾਰ ਪ੍ਰਮੁੱਖ ਵਿਕਾਸ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 11-08-2026
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਰਾਸ਼ਟਰੀ ਸਵੈ ਸੇਵਕ ਸੰਘ ਦੇ ਸਿੱਖਿਆ ਮੰਡਲ ਦੇ ਕਾਰਜਕਰਤਾਵਾਂ ਵਲੋਂ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸਮਾਗਮ ਵਿਚ ਜ਼ਿਲ੍ਹਾ ਸੰਘ ਪ੍ਰਚਾਰਕ ਮੋਹਿਤ, ਭਾਰਤੀ ਸਿੱਖਿਆ ਮੰਡਲ ਦੇ ਜ਼ਿਲ੍ਹਾ ਸੰਯੋਜਕ ਮਨੀਸ਼ ਖੁੰਗਰ, ਪੰਜਾਬ ਸੇਵਾ ਭਾਰਤੀ ਕਿਸ਼ੋਰੀ ਵਿਕਾਸ ਪ੍ਰਮੁੱਖ ਮੈਡਮ ਰਮਾ ਭਾਰਤੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਚਾਰ ਪ੍ਰਮੁੱਖ ਵਿਕਾਸ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਬੁਲਾਰੇ ਮੋਹਿਤ ਨੇ ਭਾਰਤ ਦੀ ਪ੍ਰਾਚੀਨ ਸਿੱਖਿਆ ਪ੍ਰਣਾਲੀ ਦੀ ਉਦਾਹਰਨ ਦਿੰਦਿਆਂ ਵਿਦਿਆਰਥੀਆਂ ਨੂੰ ਮੌਜੂਦਾ ਸਿੱਖਿਆ ਪ੍ਰਣਾਲੀ ਨਾਲ ਸਕਾਰਾਤਮਿਕ ਰੂਪ ਵਿਚ ਜੁੜਨ, ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਮੋਬਾਈਲ ਫ਼ੋਨ ਦੀ ਅਣ ਲੋੜੀਂਦੀ ਵਰਤੋਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਪ੍ਰੋਗਰਾਮ ਦਾ ਮੰਚ ਸੰਚਾਲਨ ਰਾਜਨੀਤੀ ਵਿਗਿਆਨ ਵਿਭਾਗ ਦੇ ਪ੍ਰੋਫ਼ੈਸਰ ਸਵਿਤਾ ਕੁਮਾਰੀ ਨੇ ਕੀਤਾ। ਅੰਤ ਵਿਚ ਕਾਲਜ ਪ੍ਰਿੰਸੀਪਲ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਕਰਵਾਇਆ ਜਾਣੂ ਅਗਲੀ ਖ਼ਬਰ ਸਾਹਿਤ ਸਭਾ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ
Ad Position 24