ਬਲਾਕ ਖੂਈ ਖੇੜਾ ਦੇ ਸਕੂਲ ਵਿਚ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆਉਂਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ।
ਬਲਾਕ ਖੂਈ ਖੇੜਾ ’ਚ ਮਨਾਇਆ ਰਾਸ਼ਟਰੀ ਡੀ-ਵਾਰਮਿੰਗ ਦਿਵਸ
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਉਪਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਸੀ.ਐੱਚ.ਸੀ. ਖੂਈ ਖੇੜਾ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਰਾਸ਼ਟਰੀ ਡੀ-ਵਾਰਮਿੰਗ ਦਿਵਸ ਮਨਾਇਆ ਗਿਆ। ਬਲਾਕ ਮਾਸ ਮੀਡੀਆ ਇੰਚਾਰਜ ਅਤੇ ਬੀ.ਈ.ਈ. ਸੁਸ਼ੀਲ ਕੁਮਾਰ ਨੇ ਦੱਸਿਆ ਕਿ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਰੱਖਣ ਲਈ ਐਲਬੈਂਡਾਜ਼ੋਲ ਦੀ ਖ਼ੁਰਾਕ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੋ ਬੱਚੇ ਅੱਜ ਦਵਾਈ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ 17 ਅਗਸਤ ਨੂੰ ਮੋਪ-ਅੱਪ ਡੇਅ ਦੌਰਾਨ ਇਹ ਗੋਲੀ ਖੁਆਈ ਜਾਵੇਗੀ। ਮੈਡੀਕਲ ਅਫ਼ਸਰ ਡਾ. ਲਵਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਗੋਲੀ ਬੱਚਿਆਂ ਨੂੰ ਦੁਪਹਿਰ ਦੇ ਖਾਣੇ ਅਤੇ ਕੁੱਝ ਮਿੱਠਾ ਖਾਣ ਤੋਂ ਬਾਅਦ ਦਿੱਤੀ ਗਈ ਹੈ, ਕਿਉਂਕਿ ਇਹ ਦਵਾਈ ਖ਼ਾਲੀ ਪੇਟ ਨਹੀਂ ਲੈਣੀ ਚਾਹੀਦੀ। ਪੇਟ ਵਿਚ ਕੀੜੇ ਹੋਣ ਨਾਲ ਬੱਚਿਆਂ ਵਿਚ ਖ਼ੂਨ ਦੀ ਕਮੀ ਹੋ ਸਕਦੀ ਹੈ ਅਤੇ ਉਨ੍ਹਾਂ ਦੇ ਸਰੀਰਕ ਵਿਕਾਸ ’ਤੇ ਬੁਰਾ ਅਸਰ ਪੈਂਦਾ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਮੂਹ ਪੈਰਾ-ਮੈਡੀਕਲ ਸਟਾਫ਼ ਅਤੇ ਆਸ਼ਾ ਵਰਕਰਾਂ ਨੇ ਪੂਰਾ ਸਹਿਯੋਗ ਦਿੱਤਾ।