11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪ੍ਰਕਿਰਤੀ ਕਲੱਬ ਜ਼ੀਰਾ ਨੇ ਅਵਤਾਰ ਸਿੰਘ ਜ਼ੀਰਾ ਦੇ ਖੇਤ ’ਚ ਫਲਦਾਰ ਬੂਟੇ ਲਗਾਏ

ਜ਼ੀਰਾ, 10 ਅਗਸਤ(ਹਰਜੀਤ ਸਿੰਘ ਗਿੱਲ)-ਵਾਤਾਵਰਨ ਦੀ ਸੰਭਾਲ ਅਤੇ ਇਲਾਕੇ ਵਿਚ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅਵਤਾਰ ਸਿੰਘ ਜ਼ੀਰਾ ਦੇ ਖੇਤ ਵਿਚ ਫਲਦਾਰ ਬੂਟੇ ਲਗਾਏ ਗਏ। ਇਹ ਮੁਹਿੰਮ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਅਗਵਾਈ ਹੇਠ ਚਲਾਈ ਗਈ।

Ad Position 21
No active advertisement
ਖੇਤ ਵਿਚ ਬੂਟੇ ਲਗਾਉਣ ਸਮੇਂ ਅਵਤਾਰ ਸਿੰਘ ਜ਼ੀਰਾ, ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਅਤੇ ਨਾਲ ਹੋਰ। ਤਸਵੀਰ: ਹਰਜੀਤ ਸਿੰਘ ਗਿੱਲ 11-08-2026
ਜ਼ੀਰਾ, 10 ਅਗਸਤ(ਹਰਜੀਤ ਸਿੰਘ ਗਿੱਲ)-ਵਾਤਾਵਰਨ ਦੀ ਸੰਭਾਲ ਅਤੇ ਇਲਾਕੇ ਵਿਚ ਹਰਿਆਵਲ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਚਲਾਈ ਜਾ ਰਹੀ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਅਵਤਾਰ ਸਿੰਘ ਜ਼ੀਰਾ ਦੇ ਖੇਤ ਵਿਚ ਫਲਦਾਰ ਬੂਟੇ ਲਗਾਏ ਗਏ। ਇਹ ਮੁਹਿੰਮ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਅਗਵਾਈ ਹੇਠ ਚਲਾਈ ਗਈ। ਜਿਸ ਵਿਚ ਕਲੱਬ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਇਸ ਦੌਰਾਨ ਅਵਤਾਰ ਸਿੰਘ ਜ਼ੀਰਾ ਨੇ ਕਿਹਾ ਕਿ ਉਹ ਪ੍ਰਕਿਰਤੀ ਕਲੱਬ ਵਲੋਂ ਵਾਤਾਵਰਨ ਦੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਆਪਣੇ ਪਿਤਾ ਜਥੇਦਾਰ ਹਰੀ ਸਿੰਘ ਜ਼ੀਰਾ, ਸਾਬਕਾ ਮੰਤਰੀ, ਅਤੇ ਮਾਤਾ ਦਵਿੰਦਰ ਕੌਰ ਦੀ ਯਾਦ ਨੂੰ ਸਮਰਪਿਤ ਫਲਦਾਰ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਹੈ, ਤਾਂ ਜੋ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਇਆ ਜਾ ਸਕੇ। ਉਨ੍ਹਾ ਨੇ ਦੱਸਿਆ ਕਿ ਅੱਜ ਅੰਬ , ਚੀਕੂ , ਪਪੀਤਾ , ਜਾਮਣ ਅਤੇ ਅਮਰੂਦ ਆਦਿ ਦੇ ਵੀਹ ਬੂਟੇ ਲਗਾਏ ਗਏ ਹਨ । ਉਨ੍ਹਾਂ ਲਗਾਏ ਗਏ ਬੂਟਿਆਂ ਦੀ ਸੰਭਾਲ ਕਰਨ ਦਾ ਸੰਕਲਪ ਲੈਂਦਿਆਂ ਇਲਾਕਾ ਵਾਸੀਆਂ ਨੂੰ ਵੀ ਆਪਣੇ ਘਰਾਂ ਅਤੇ ਖੇਤਾਂ ਵਿਚ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ। ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਨੇ ਕਿਹਾ ਕਿ ਕਲੱਬ ਵਲੋਂ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਬੂਟੇ ਲਗਾਏ ਜਾ ਰਹੇ ਹਨ। ਇਸ ਮੌਕੇ ਗੁਰਤੇਜ ਸਿੰਘ ਗਿੱਲ ਨਾਇਬ ਤਹਿਸੀਲਦਾਰ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਜਸਵੰਤ ਸਿੰਘ ਨਾਮਦੇਵ, ਹਰਬੀਰਇੰਦਰ ਸਿੰਘ ਜ਼ੀਰਾ, ਅਵਤਾਰ ਸਿੰਘ ਕਾਨੂੰਗੋ, ਚਰਨਪ੍ਰੀਤ ਸਿੰਘ ਸੋਨੂੰ, ਹਰਜੀਤ ਸਿੰਘ ਸਚਦੇਵਾ, ਜਗਜੀਤ ਸਿੰਘ ਪਟਵਾਰੀ, ਬਲਦੇਵ ਸਿੰਘ ਬਾਵਾ, ਹਰਜੀਤ ਸਿੰਘ ਸਚਦੇਵਾ, ਜਗਰਾਜ ਸਿੰਘ ਭੂਈ, ਗੁਰਵਿੰਦਰ ਸਿੰਘ ਕੋਠੇ, ਮਨਦੀਪ ਸਿੰਘ ਕੋਠੇ, ਨਛੱਤਰ ਸਿੰਘ ਬੋਤੀਆਂ ਵਾਲਾ ਅਤੇ ਲਵਜੀਤ ਸਿੰਘ ਲਹਿਰਾ ਰੋਹੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਅਗਲੀ ਖ਼ਬਰ ਅਜੀਤ, ਜਲੰਧਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਨੇ ਦਿੱਤਾ ਤਹਿਸੀਲ ਜਲਾਲਾਬਾਦ ਕੰਪਲੈਕਸ ’ਚ ਧਰਨ...
Ad Position 24