12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲਾਧੂਕਾ ਦੀ ਬਸਤੀ ਚੰਡੀਗੜ੍ਹ ’ਚ ਲਿਫ਼ਾਫ਼ੇ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਖੇਤਰ ਦੀ ਬਸਤੀ ਚੰਡੀਗੜ੍ਹ ਵਿਚ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਬੱਚੇ ਦੀ ਲਾਸ਼ ਇਕ ਘਰ ਦੇ ਸਾਹਮਣੇ ਸੜਕ ਕਿਨਾਰੇ ਕੰਧ ਨਾਲ ਰੱਖੇ ਲਿਫ਼ਾਫ਼ੇ ਵਿਚੋਂ ਮਿਲੀ।

Ad Position 21
No active advertisement
ਅਜੀਤ ਡੈਸਕ 12-08-2026
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਲਾਧੂਕਾ ਖੇਤਰ ਦੀ ਬਸਤੀ ਚੰਡੀਗੜ੍ਹ ਵਿਚ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਬੱਚੇ ਦੀ ਲਾਸ਼ ਇਕ ਘਰ ਦੇ ਸਾਹਮਣੇ ਸੜਕ ਕਿਨਾਰੇ ਕੰਧ ਨਾਲ ਰੱਖੇ ਲਿਫ਼ਾਫ਼ੇ ਵਿਚੋਂ ਮਿਲੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਵਿਚ ਹੜਕੰਪ ਮੱਚ ਗਿਆ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਚੌਕੀ ਲਾਧੂਕਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਨਵਜੰਮੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਚੌਕੀ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਸਤੀ ਚੰਡੀਗੜ੍ਹ ਵਿਚ ਇਕ ਘਰ ਦੇ ਬਾਹਰ ਲਿਫ਼ਾਫ਼ੇ ਵਿਚ ਨਵਜੰਮੇ ਬੱਚੇ ਦੀ ਲਾਸ਼ ਪਈ ਹੈ। ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਪੋਸਟਮਾਰਟਮ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਮ੍ਰਿਤਕ ਨਵ ਜੰਮਿਆ ਬੱਚਾ ਲੜਕਾ ਹੈ। ਉਸ ਦੀ ਉਮਰ ਸਬੰਧੀ ਪੁਲਿਸ ਵਲੋਂ ਕਰੀਬ ਅੱਠ ਮਹੀਨੇ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਹਾਲਾਂਕਿ ਬੱਚੇ ਦੀ ਮੌਤ ਕਿਹੜੇ ਹਾਲਾਤਾਂ ਵਿਚ ਹੋਈ, ਇਸ ਦਾ ਸਹੀ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨਵਜੰਮੇ ਬੱਚੇ ਨੂੰ ਉੱਥੇ ਕੌਣ ਛੱਡ ਕੇ ਗਿਆ ਅਤੇ ਉਸ ਦੀ ਪਛਾਣ ਕੀ ਹੈ। ਪੁਲਿਸ ਵਲੋਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਸੰਬੰਧੀ ਪਹਿਲਾਂ ਸਪੱਸ਼ਟ ਜਾਣਕਾਰੀ ਦੇਵੇ ਸ਼੍ਰੋਮਣੀ ਕਮੇਟੀ : ਜਥੇਦਾਰ ਜਾਮਣੀ... ਅਗਲੀ ਖ਼ਬਰ ਕਿੰਨੂਆਂ ਦੇ ਬੂਟਿਆਂ ਦੇ ਭਾਅ ਅਸਮਾਨੀ ਚੜ੍ਹੇ, ਛੋਟੇ ਕਿਸਾਨਾਂ ਦੀ ਪਹੁੰਚ ਤੋਂ ਹੋਏ ਦੂਰ
Ad Position 24