12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਸੰਬੰਧੀ ਪਹਿਲਾਂ ਸਪੱਸ਼ਟ ਜਾਣਕਾਰੀ ਦੇਵੇ ਸ਼੍ਰੋਮਣੀ ਕਮੇਟੀ : ਜਥੇਦਾਰ ਜਾਮਣੀਆ

ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਭੇਜੇ ਜਾਂਦੇ ਹਨ। ਇਸ ਮੌਕੇ ਵੀਜ਼ਾ ਪ੍ਰਕਿਰਿਆ ਨੂੰ ਲੈ ਕੇ ਸਿੱਖ ਸੰਗਤ ਵਿਚ ਪਾਈ ਜਾ ਰਹੀ ਕਥਿਤ ਅਸਪਸ਼ਟਤਾ ਅਤੇ ਕਈ ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਣ ਕਾਰਨ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 12-08-2026
ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦੇ ਜਥੇ ਭੇਜੇ ਜਾਂਦੇ ਹਨ। ਇਸ ਮੌਕੇ ਵੀਜ਼ਾ ਪ੍ਰਕਿਰਿਆ ਨੂੰ ਲੈ ਕੇ ਸਿੱਖ ਸੰਗਤ ਵਿਚ ਪਾਈ ਜਾ ਰਹੀ ਕਥਿਤ ਅਸਪਸ਼ਟਤਾ ਅਤੇ ਕਈ ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋਣ ਕਾਰਨ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਅਬੋਹਰ ਇਲਾਕੇ ਦੇ ਪੰਥਕ ਆਗੂ ਜਥੇਦਾਰ ਬਖ਼ਸ਼ੀਸ਼ ਸਿੰਘ ਜਾਮਣੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਵੀਜ਼ਾ ਪ੍ਰਕਿਰਿਆ ਅਤੇ ਪਾਕਿਸਤਾਨ ਸਰਕਾਰ ਵਲੋਂ ਲਾਗੂ ਕੀਤੇ ਜਾਂਦੇ ਨਿਯਮਾਂ ਬਾਰੇ ਪਹਿਲਾਂ ਹੀ ਸਪਸ਼ਟ ਜਾਣਕਾਰੀ ਦਿੱਤੀ ਜਾਵੇ। ਜਥੇਦਾਰ ਜਾਮਣੀਆ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਵੀਜ਼ਾ ਸਬੰਧੀ ਸਾਰੇ ਨਿਯਮ ਅਤੇ ਮਾਪਦੰਡ ਪਹਿਲਾਂ ਹੀ ਜਨਤਕ ਕੀਤੇ ਜਾਣ ਤਾਂ ਜੋ ਸਿੱਖ ਸੰਗਤ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨਾਲ ਪੂਰੀ ਪਾਰਦਰਸ਼ਤਾ ਅਤੇ ਸਪਸ਼ਟਤਾ ਨਾਲ ਵਿਹਾਰ ਕੀਤਾ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਭਰੋ ਅੰਦੋਲਨ ਤਹਿਤ ਕਿਸਾਨਾਂ-ਮਜ਼ਦੂਰਾਂ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਲਾਧੂਕਾ ਦੀ ਬਸਤੀ ਚੰਡੀਗੜ੍ਹ ’ਚ ਲਿਫ਼ਾਫ਼ੇ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
Ad Position 24