12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜੇਲ੍ਹ ਭਰੋ ਅੰਦੋਲਨ ਤਹਿਤ ਕਿਸਾਨਾਂ-ਮਜ਼ਦੂਰਾਂ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀਟੂ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਜੇਲ੍ਹ ਭਰੋ ਅੰਦੋਲਨ ਦੇ ਐਕਸ਼ਨ ਪ੍ਰੋਗਰਾਮ ਤਹਿਤ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ‘ਕਾਰਪੋਰੇਟ ਭਾਰਤ ਛੱਡੋ’ ਅੰਦੋਲਨ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 12-08-2026
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਸੀਟੂ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਜੇਲ੍ਹ ਭਰੋ ਅੰਦੋਲਨ ਦੇ ਐਕਸ਼ਨ ਪ੍ਰੋਗਰਾਮ ਤਹਿਤ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ‘ਕਾਰਪੋਰੇਟ ਭਾਰਤ ਛੱਡੋ’ ਅੰਦੋਲਨ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ। ਧਰਨੇ ਦੀ ਪ੍ਰਧਾਨਗੀ ਸਾਥੀ ਵਣਜਾਰ ਸਿੰਘ, ਹਰੀਸ਼ ਕੰਬੋਜ, ਨੱਥਾ ਸਿੰਘ, ਮੋਹਨ ਲਾਲ ਸਰਪੰਚ ਪੈਚਾਂ ਵਾਲੀ ਅਤੇ ਮਨਰੇਗਾ ਯੂਨੀਅਨ ਦੇ ਗੁਰਮੀਤ ਸਿੰਘ ਬਕੈਣ ਵਾਲਾ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਧਰਨੇ ਨੂੰ ਡੀ.ਵਾਈ.ਐੱਫ ਦੇ ਆਗੂ ਹਰਪਾਲ ਸਿੰਘ ਪੰਜਾਵਾ, ਸੁਰਜੀਤ ਸਿੰਘ ਮਾਲਵਾ, ਰਾਜਾ ਸਿੰਘ, ਗੁਰਮੇਜ ਸਿੰਘ ਤੂਤਾ ਵਾਲਾ, ਸੀਟੂ ਆਗੂ ਕਾਮਰੇਡ ਕਾਲੂ ਰਾਮ ਪੰਜਾਵਾ ਅਤੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਹਰਭਜਨ ਸਿੰਘ ਖੁੰਗਰ ਨੇ ਸੰਬੋਧਨ ਕੀਤਾ। ਆਗੂਆਂ ਨੇ ਕੇਂਦਰ ਦੀ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿਤਾਂ ਨਾਲ ਟਕਰਾਉਣ ਵਾਲੇ ਵਿਦੇਸ਼ੀ ਸਮਝੌਤੇ ਰੱਦ ਕੀਤੇ ਜਾਣ। ਧਰਨੇ ਤੋਂ ਬਾਅਦ ਕਿਸਾਨਾਂ ਅਤੇ ਮਜ਼ਦੂਰਾਂ ਨੇ ਪ੍ਰਬੰਧਕੀ ਕੰਪਲੈਕਸ ਅੰਦਰ ਦਾਖ਼ਲ ਹੋ ਕੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ। ਹਾਲਾਂਕਿ ਪ੍ਰਸ਼ਾਸਨ ਵਲੋਂ ਕਿਸੇ ਦੀ ਗ੍ਰਿਫ਼ਤਾਰੀ ਨਾ ਕੀਤੇ ਜਾਣ ’ਤੇ ਆਗੂਆਂ ਨੇ ਅੰਦੋਲਨ ਨੂੰ ਸਮਾਪਤ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਲੌਰੀਅਲ ਸਕੂਲ ਦੇ ਮਿਆਂਕ ਨੇ 200 ਮੀਟਰ ਦੌੜ ’ਚ ਜਿੱਤਿਆ ਚਾਂਦੀ ਦਾ ਤਗਮਾ, ਨੈਸ਼ਨਲ ਲਈ ਹੋਈ ਚੋਣ ਅਗਲੀ ਖ਼ਬਰ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਵੀਜ਼ੇ ਸੰਬੰਧੀ ਪਹਿਲਾਂ ਸਪੱਸ਼ਟ ਜਾਣਕਾਰੀ ਦੇਵੇ ਸ਼੍ਰੋਮਣੀ ਕਮੇਟੀ : ਜਥੇਦਾਰ ਜਾਮਣੀ...
Ad Position 24