11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਰੋਲ ਪਲੇਅ ਮੁਕਾਬਲੇ ’ਚ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਟੀਮ ਰਹੀ ਅੱਵਲ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਐਨ. ਪੀ.

Ad Position 21
No active advertisement
ਅਜੀਤ ਡੈਸਕ 12-08-2026
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਐਨ.ਪੀ.ਈ.ਪੀ. ਤਹਿਤ ਸਰਕਾਰੀ ਹਾਈ ਸਕੂਲ ਰੂਪਨਗਰ ਵਿਖੇ ਕਰਵਾਏ ਗਏ ਬਲਾਕ ਪੱਧਰੀ ਰੋਲ ਪਲੇਅ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ‘ਲਿੰਗ ਸਮਾਨਤਾ’ ਵਿਸ਼ੇ ’ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕਰਦਿਆਂ ਸਮਾਜ ਵਿਚ ਧੀ-ਪੁੱਤ ਨੂੰ ਬਰਾਬਰ ਅਧਿਕਾਰ, ਮੌਕੇ ਅਤੇ ਸਨਮਾਨ ਦੇਣ ਦਾ ਸੰਦੇਸ਼ ਦਿੱਤਾ। ਵਿਦਿਆਰਥਣਾਂ ਦੀ ਸ਼ਾਨਦਾਰ ਅਦਾਕਾਰੀ ਅਤੇ ਸੰਵਾਦ-ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਇਸ ਪ੍ਰਾਪਤੀ ’ਤੇ ਸਕੂਲ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਨੇ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੀ ਗਾਈਡ ਅਧਿਆਪਕਾ ਸ੍ਰੀਮਤੀ ਰੀਟਾ ਰਾਣੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਸਮਾਜਿਕ ਜਾਗਰੂਕਤਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਦਿਵਿਆਂਗ ਨੂੰ ਭੇਟ ਕੀਤੀ ਟਰਾਈ ਸਾਈਕਲ ਅਗਲੀ ਖ਼ਬਰ ਪਿੰਡ ਤੂਤ ਵਾਲਾ ਦੇ ਖੇਤਾਂ ’ਚ ਡਿੱਗਿਆ ਡਰੋਨ
Ad Position 24