ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਸੰਬੰਧੀ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਸਕੱਤਰਾਂ ਨਾਲ ਮੀਟਿੰਗ ਕੀਤੀ
ਫ਼ਾਜ਼ਿਲਕਾ, 13 ਅਗਸਤ (ਅਮਰਜੀਤ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਗਈ ਵਿਸ਼ੇਸ਼ ਗਹਿਰੀ ਸੁਧਾਈ ਦੇ ਪਹਿਲੇ ਫੇਜ਼ ਦੌਰਾਨ ਵੋਟਰਾਂ ਪਾਸੋਂ ਪ੍ਰਾਪਤ ਹੋਏ ਗਨਣਾ ਫਾਰਮਾਂ ਦੇ ਅਧਾਰ ’ਤੇ ਤਿਆਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 13-08-2026 ਨੂੰ ਕਰ ਦਿੱਤੀ ਗਈ ਹੈ। ਇਹ ਵੋਟਰ ਸੂਚੀ ਸਬੰਧਤ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਆਮ ਜਨਤਾ ਦੇ ਦੇਖਣ ਲਈ ਉਪਲੱਬਧ ਹੋਣਗੀਆਂ।
ਫ
ਫ਼ਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ
14-08-2026
ਫ਼ਾਜ਼ਿਲਕਾ, 13 ਅਗਸਤ (ਅਮਰਜੀਤ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਗਈ ਵਿਸ਼ੇਸ਼ ਗਹਿਰੀ ਸੁਧਾਈ ਦੇ ਪਹਿਲੇ ਫੇਜ਼ ਦੌਰਾਨ ਵੋਟਰਾਂ ਪਾਸੋਂ ਪ੍ਰਾਪਤ ਹੋਏ ਗਨਣਾ ਫਾਰਮਾਂ ਦੇ ਅਧਾਰ ’ਤੇ ਤਿਆਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 13-08-2026 ਨੂੰ ਕਰ ਦਿੱਤੀ ਗਈ ਹੈ। ਇਹ ਵੋਟਰ ਸੂਚੀ ਸਬੰਧਤ ਬੂਥ ਲੈਵਲ ਅਫਸਰਾਂ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਦਫਤਰ ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਆਮ ਜਨਤਾ ਦੇ ਦੇਖਣ ਲਈ ਉਪਲੱਬਧ ਹੋਣਗੀਆਂ। ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਦੀਆਂ ਬਿਨ੍ਹਾਂ ਫੋਟੋ ਵਾਲੀਆਂ ਵੋਟਰ ਸੂਚੀਆਂ ਮੁੱਖ ਚੋਣ ਅਫਸਰ ਪੰਜਾਬ ਦੀ ਵੈਬਸਾਈਟ ceopunjab.gov.in ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ ’ਤੇ ਵੀ ਵੇਖਣ ਲਈ ਉਪਲੱਬਧ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਫਾਜਿਲਕਾ ਡਾ. ਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਸਕੱਤਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਦੇ ਨੁਮਾਇੰਦੇ ਨੂੰ ਜ਼ਿਲ੍ਹੇ ਦੇ ਚਾਰੋਂ ਵਿਧਾਨ ਸਭਾ ਚੋਣ ਹਲਕਿਆਂ ਦੀ ਫੋਟੋ ਵੋਟਰ ਸੂਚੀ ਦਾ ਇਕ-ਇਕ ਸੈੱਟ ਅਤੇ ਬਿਨਾਂ (ਬਾਕੀ ਸਫਾ 6 ’ਤੇ)