18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਕਬੂਲਸ਼ਾਹ ਖੁੱਬਣ ’ਚ ਖ਼ੂਨਦਾਨ ਕੈਂਪ ਲਗਾਇਆ

ਫਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਬਲੱਡ ਡੋਨੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਬੂਲਸ਼ਾਹ ਖੁੱਬਣ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਤਨੇਜਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ 20 ਉਤਸ਼ਾਹੀ ਨੌਜਵਾਨਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-08-2026
ਫਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਬਲੱਡ ਡੋਨੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਬੂਲਸ਼ਾਹ ਖੁੱਬਣ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਤਨੇਜਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ 20 ਉਤਸ਼ਾਹੀ ਨੌਜਵਾਨਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ। ਕੈਂਪ ਇੰਚਾਰਜ ਪਵਨ ਰਹੇਜਾ, ਅਜੇ ਸਾਰਵਾਨ ਅਤੇ ਰਿਤੇਸ਼ ਮੱਕੜ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਲਈ ਸੁਸਾਇਟੀ ਵਲੋਂ ਇਕ ਨਵੀਂ ਪਹਿਲਕਦਮੀ ਕੀਤੀ ਗਈ ਹੈ। ਇਸ ਤਹਿਤ ਹਰੇਕ ਖੂਨਦਾਨੀ ਨੂੰ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ ਸੁੰਦਰ ਫੁੱਲਾਂ ਵਾਲੇ ਪੌਦਿਆਂ ਦੇ ਗਮਲੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸੇਵਾਵਾਂ ਦੇਣ ਪਹੁੰਚੀ ਬਲੱਡ ਬੈਂਕ ਫ਼ਾਜ਼ਿਲਕਾ ਦੀ ਟੀਮ ਨੂੰ ਵੀ ਪੌਦੇ ਭੇਂਟ ਕਰਕੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਪਰਮਿੰਦਰ ਸਿੰਘ, ਧਰਮਵੀਰ ਸਿੰਘ ਅਤੇ ਬਲੱਡ ਬੈਂਕ ਦੀ ਟੀਮ ਤੋਂ ਡਾ. ਮਨੀਸ਼ ਪੂਨੀਆ, ਮੈਡਮ ਰੰਜੂ ਗਿਰਧਰ, ਰਜਨੀਸ਼ ਚਲਾਨਾ, ਸ਼ਾਲੂ, ਰਾਜ ਸਿੰਘ, ਰਣਜੀਤ ਸਿੰਘ, ਹੇਮੰਤ ਸੁਥਾਰ ਸਮੇਤ ਹੋਰ ਪੱਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ ’ਚ ਆਜ਼ਾਦੀ ਹਫ਼ਤੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ 15 ਸਾਲਾਂ ਦੀ ਸੇਵਾ ਬਾਅਦ ਹੈੱਡ ਕਾਂਸਟੇਬਲ ਬਲਕੌਰ ਸਿੰਘ ਬਣੇ ਏ.ਐੱਸ.ਆਈ. ਐੱਸ.ਐੱਸ.ਪੀ. ਫ਼ਾਜ਼ਿਲਕਾ ਨੇ ਸਟਾਰ ਲਗਾ ਕੇ ਕੀਤ...
Ad Position 24