ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਮਾਰੋਹ
ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਗੁਰੂ ਨਾਨਕ ਖ਼ਾਲਸਾ ਕਾਲਜ, ਅਬੋਹਰ ਵਿਖੇ ਨਸ਼ਾ ਵਿਰੋਧੀ ਰਾਸ਼ਟਰੀ ਸਹੁੰ ਚੁੱਕ ਸਮਾਰੋਹ ਅਤੇ ਨਿਬੰਧ ਲੇਖਣ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰੋਗਰਾਮ ਦਾ ਸੁਚੱਜਾ ਸੰਚਾਲਨ ਸਮਾਜ ਸ਼ਾਸਤਰ ਵਿਭਾਗ ਦੇ ਇੰਚਾਰਜ ਪ੍ਰੋ.
ਅਬੋਹਰ, 18 ਅਗਸਤ (ਸੁਖਜੀਤ ਸਿੰਘ ਬਰਾੜ)-ਗੁਰੂ ਨਾਨਕ ਖ਼ਾਲਸਾ ਕਾਲਜ, ਅਬੋਹਰ ਵਿਖੇ ਨਸ਼ਾ ਵਿਰੋਧੀ ਰਾਸ਼ਟਰੀ ਸਹੁੰ ਚੁੱਕ ਸਮਾਰੋਹ ਅਤੇ ਨਿਬੰਧ ਲੇਖਣ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰੋਗਰਾਮ ਦਾ ਸੁਚੱਜਾ ਸੰਚਾਲਨ ਸਮਾਜ ਸ਼ਾਸਤਰ ਵਿਭਾਗ ਦੇ ਇੰਚਾਰਜ ਪ੍ਰੋ.ਸੰਦੀਪ ਜੈਨ ਵਲੋਂ ਕੀਤਾ ਗਿਆ। ਜਦਕਿ ਸਮਾਰੋਹ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਕੀਤੀ। ਸਮਾਰੋਹ ਦੌਰਾਨ ਪ੍ਰੋ.ਸੰਦੀਪ ਜੈਨ ਦੀ ਅਗਵਾਈ ਹੇਠ ਕਾਲਜ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਪੂਰਨ ਯੋਗਦਾਨ ਪਾਉਣ ਦੀ ਗੰਭੀਰਤਾ ਨਾਲ ਸਹੁੰ ਚੁੱਕੀ। ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਨਸ਼ਿਆਂ ਦੇ ਦੁਰਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਨਿਬੰਧ ਲੇਖਣ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੀਕਸ਼ਾ ਨੇ ਪਹਿਲਾ ਸਥਾਨ,ਅਰਸ਼ਦੀਪ ਕੌਰ ਨੇ ਦੂਜਾ ਸਥਾਨ, ਅਤੇ ਹਰਜਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਰੁਪਿੰਦਰ ਕੌਰ ਸੰਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਅਤੇ ਸਭ ਤੋਂ ਵੱਡੀ ਤਾਕਤ ਹਨ। ਨਸ਼ਾ ਨਾ ਕੇਵਲ ਇਕ ਵਿਅਕਤੀ ਦੀ ਸਿਹਤ ਨੂੰ ਤਬਾਹ ਕਰਦਾ ਹੈ, ਸਗੋਂ ਪਰਿਵਾਰ ਅਤੇ ਪੂਰੇ ਸਮਾਜ ਦੇ ਵਿਕਾਸ ਵਿਚ ਵੱਡੀ ਰੁਕਾਵਟ ਬਣਦਾ ਹੈ। ਅੱਜ ਦੇ ਇਸ ਰਾਸ਼ਟਰੀ ਸਹੁੰ ਚੁੱਕ ਸਮਾਰੋਹ ਦਾ ਮੁੱਖ ਮਨੋਰਥ ਹਰ ਵਿਦਿਆਰਥੀ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਹੈ। ਸਾਡਾ ਕਾਲਜ ਵਿਦਿਆਰਥੀਆਂ ਨੂੰ ਨਾ ਕੇਵਲ ਉੱਚੀ ਸਿੱਖਿਆ ਦੇਣ ਲਈ ਵਚਨਬੱਧ ਹੈ, ਸਗੋਂ ਇਕ ਨਰੋਏ, ਅਨੁਸ਼ਾਸਿਤ ਅਤੇ ਨਸ਼ਾ-ਮੁਕਤ ਸਮਾਜ ਦੇ ਨਿਰਮਾਣ ਲਈ ਵੀ ਹਮੇਸ਼ਾ ਤਤਪਰ ਹੈ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਵਿਚ ਇਕ ਜਾਗਰੂਕ ਸਿਪਾਹੀ ਵਜੋਂ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।