19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫ਼ਾਜ਼ਿਲਕਾ ’ਚ ਡਿੱਗੀ ਕੋਲ ਕਾਲੋਨੀ ਕੱਟਣ ਦਾ ਵਿਰੋਧ, 21 ਕੌਂਸਲਰ ਹੋਏ ਇੱਕਜੁੱਟ ਕਿਹਾ, ਸੁਣਵਾਈ ਨਾ ਹੋਈ ਤਾਂ ਜਾਵਾਂਗੇ ਹਾਈ ਕੋਰਟ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ’ਚ ਨਹਿਰੀ ਪਾਣੀ ਪ੍ਰੋਜੈਕਟ ਦੀ ਡਿੱਗੀ ਨਾਲ ਖ਼ਾਲੀ ਪਈ ਜ਼ਮੀਨ ’ਤੇ ਕਾਲੋਨੀ ਵਿਕਸਿਤ ਕਰਨ ਦੀ ਯੋਜਨਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਨਗਰ ਕੌਂਸਲ ਦੇ ਮੀਤ ਪ੍ਰਧਾਨ ਭਗਵਾਨ ਦਾਸ ਦੀ ਅਗਵਾਈ ਹੇਠ ਭਾਜਪਾ ਅਤੇ ਕਾਂਗਰਸ ਦੇ ਕੁੱਲ 21 ਕੌਂਸਲਰਾਂ ਨੇ ਇਸ ਯੋਜਨਾ ਦੇ ਵਿਰੋਧ ’ਚ ਨਗਰ ਕੌਂਸਲ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਹੈ।

Ad Position 21
No active advertisement
ਅਜੀਤ ਡੈਸਕ 19-08-2026
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ’ਚ ਨਹਿਰੀ ਪਾਣੀ ਪ੍ਰੋਜੈਕਟ ਦੀ ਡਿੱਗੀ ਨਾਲ ਖ਼ਾਲੀ ਪਈ ਜ਼ਮੀਨ ’ਤੇ ਕਾਲੋਨੀ ਵਿਕਸਿਤ ਕਰਨ ਦੀ ਯੋਜਨਾ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਨਗਰ ਕੌਂਸਲ ਦੇ ਮੀਤ ਪ੍ਰਧਾਨ ਭਗਵਾਨ ਦਾਸ ਦੀ ਅਗਵਾਈ ਹੇਠ ਭਾਜਪਾ ਅਤੇ ਕਾਂਗਰਸ ਦੇ ਕੁੱਲ 21 ਕੌਂਸਲਰਾਂ ਨੇ ਇਸ ਯੋਜਨਾ ਦੇ ਵਿਰੋਧ ’ਚ ਨਗਰ ਕੌਂਸਲ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਹੈ। ਮੀਤ ਪ੍ਰਧਾਨ ਭਗਵਾਨ ਦਾਸ ਅਤੇ ਭਾਜਪਾ ਕੌਂਸਲਰ ਰਮੇਸ਼ ਕਟਾਰੀਆ ਨੇ ਦੋਸ਼ ਲਾਇਆ ਕਿ ਡਿੱਗੀ ਨਾਲ ਲੱਗਦੀ ਜ਼ਮੀਨ ’ਤੇ ਪਲਾਟ ਕੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਦਕਿ ਭਵਿੱਖ ’ਚ ਵਧਦੀ ਆਬਾਦੀ ਕਾਰਨ ਪੀਣ ਵਾਲੇ ਪਾਣੀ ਦੀਆਂ ਲੋੜਾਂ ਲਈ ਹੋਰ ਡਿੱਗੀਆਂ ਦੀ ਲੋੜ ਪੈ ਸਕਦੀ ਹੈ। ਇਸ ਲਈ ਇਸ ਜ਼ਮੀਨ ਦੀ ਕਿਸੇ ਹੋਰ ਕੰਮ ਲਈ ਵਰਤੋਂ ਕਰਨਾ ਗ਼ਲਤ ਹੈ। ਮੰਗ ਪੱਤਰ ’ਚ ਭਾਜਪਾ ਦੇ 12 ਅਤੇ ਕਾਂਗਰਸ ਦੇ 9 ਕੌਂਸਲਰਾਂ ਦੇ ਦਸਤਖ਼ਤ ਹਨ। ਉਨ੍ਹਾਂ ਨਗਰ ਕੌਂਸਲ ’ਚ ਮਤਾ ਲਿਆ ਕੇ ਇਸ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਸੁਣਵਾਈ ਨਾ ਹੋਣ ’ ਤੇ ਉਹ ਹਾਈਕੋਰਟ ਦਾ ਰੁੱਖ ਕਰਨਗੇ। ਦੂਜੇ ਪਾਸੇ ਨਗਰ ਕੌਂਸਲ ਫ਼ਾਜ਼ਿਲਕਾ ਦੇ ਸੁਪਰਡੈਂਟ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੰਗ ਪੱਤਰ ਮਿਲ ਗਿਆ ਹੈ ਅਤੇ ਮਾਮਲੇ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਜੀਤਪੁਰ ਭੋਮਾ ਦੇ ਮੇਘਵਾਲ ਸਮਾਜ ਨੇ ਥਾਣੇ ਦੇ ਬਾਹਰ ਲਾਇਆ ਧਰਨਾ ਅਗਲੀ ਖ਼ਬਰ ਅਮਨਪ੍ਰੀਤ ਕੌਰ ਨੇ ਪਤੰਗ ਪੇਂਟਿੰਗ ਮੁਕਾਬਲੇ ’ਚ ਚਮਕਾਇਆ ਪੰਜਾਬ ਦਾ ਨਾਂਅ, ਕਾਂਗਰਸ ਨੇ ਕੀਤਾ ਸਨਮਾਨਿਤ
Ad Position 24