ਪੈਰਾਡਾਈਜ਼ ਸਕੂਲ ਦੀ ਵਾਲੀਬਾਲ ਟੀਮ, ਜ਼ੋਨਲ ਮੈਚ ’ਚ ਅੱਵਲ
ਜ਼ੀਰਾ, 18 ਅਗਸਤ(ਪ੍ਰਤਾਪ ਸਿੰਘ ਹੀਰਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਪਿੰਡ ਮੇਹਰ ਸਿੰਘ ਵਾਲਾ ਵਿਖੇ ਹੋਏ ਵਾਲੀਵਾਲ ਦੇ ਜ਼ੋਨਲ ਮੁਕਾਬਲਿਆਂ ਵਿਚ ਫ਼ਿਰੋਜਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਨੇ ਦੱਸਿਆ ਕਿ ਇਹਨਾਂ ਮੈਚਾਂ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਸੱਤ ਟੀਮਾਂ ਵਲੋਂ ਭਾਗ ਲਿਆ ਗਿਆ।
ਜ਼ੀਰਾ, 18 ਅਗਸਤ(ਪ੍ਰਤਾਪ ਸਿੰਘ ਹੀਰਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਪਿੰਡ ਮੇਹਰ ਸਿੰਘ ਵਾਲਾ ਵਿਖੇ ਹੋਏ ਵਾਲੀਵਾਲ ਦੇ ਜ਼ੋਨਲ ਮੁਕਾਬਲਿਆਂ ਵਿਚ ਫ਼ਿਰੋਜਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਜੀਤ ਸਿੰਘ ਸਿੱਧੂ ਮੈਡਮ ਅਮਰਜੀਤ ਕੌਰ ਨੇ ਦੱਸਿਆ ਕਿ ਇਹਨਾਂ ਮੈਚਾਂ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਸੱਤ ਟੀਮਾਂ ਵਲੋਂ ਭਾਗ ਲਿਆ ਗਿਆ। ਜਿਸ ਵਿਚ ਪੈਰਾਡਾਈਜ ਸਕੂਲ ਦੀ ਟੀਮ ਵਲੋਂ ਵਧੀਆ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਇਸ ਪ੍ਰਾਪਤੀ ਦੇ ਟੀਮ ਦੇ ਖਿਡਾਰੀਆਂ ਅਤੇ ਕੋਚ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਜੇਤੂ ਟੀਮ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡੀ.ਪੀ ਹਰਪ੍ਰੀਤ ਸਿੰਘ, ਡੀ.ਪੀ ਚਰਨਜੀਤ ਸਿੰਘ, ਡੀ.ਪੀ ਵਿਸ਼ਾਲ ਕੰਬੋਜ, ਡੀ.ਪੀ ਮੈਡਮ ਸੁਖਜੀਤ ਕੌਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।