19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਫ਼ਾਜ਼ਿਲਕਾ ਵਿਚ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ 6ਵੀਂ ਵਰ੍ਹੇਗੰਢ ਮਨਾਈ ਸਹਾਇਕ ਕਮਿਸ਼ਨਰ ਦੀ ਅਗਵਾਈ ’ਚ ਚੁਕਾਈ ਗਈ ਨਸ਼ਿਆਂ ਵਿਰੁੱਧ ਸਹੁੰ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਦੀ ਅਗਵਾਈ ਹੇਠ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ 6ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਸਹੁੰ ਚੁੱਕੀ।

Ad Position 21
No active advertisement
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ 6ਵੀਂ ਵਰ੍ਹੇਗੰਢ ਮੌਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਂਦੇ ਹੋਏ ਸਹਾਇਕ ਕਮਿਸ਼ਨਰ ਹਰਬੰਸ ਸਿੰਘ। ਅਜੀਤ ਤਸਵੀਰ 19-08-2026
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਦੀ ਅਗਵਾਈ ਹੇਠ ‘ਨਸ਼ਾ ਮੁਕਤ ਭਾਰਤ ਅਭਿਆਨ’ ਦੀ 6ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਸਹੁੰ ਚੁੱਕੀ। ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ‘ਨਸ਼ਾ ਮੁਕਤ ਭਾਰਤ ਅਭਿਆਨ’ ਦੇ ਛੇ ਸਾਲ ਪੂਰੇ ਹੋਣ ’ਤੇ ਰਾਸ਼ਟਰੀ ਪੱਧਰ ’ਤੇ ਅਜਿਹੇ ਸਹੁੰ ਚੁੱਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਦੇਸ਼ ਭਰ ਦੇ ਲਗਭਗ 20 ਕਰੋੜ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਾ ਅਤੇ ਇਕ ਨਸ਼ਾ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ। ਸਹਾਇਕ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਨੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਲਗਭਗ 50 ਲੱਖ ਤੋਂ 1 ਕਰੋੜ ਲੋਕਾਂ ਨੂੰ ਸਹੁੰ ਚੁਕਾਉਣ ਅਤੇ ਇਸ ਮੁਹਿੰਮ ਨਾਲ ਜੋੜਨ ਦਾ ਇੱਕ ਵੱਡਾ ਟੀਚਾ ਮਿਥਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਦਾ ਟੀਚਾ ਦੇਸ਼ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੀ ਇਸ ਅਭਿਆਨ ਵਿਚ ਆਪਣੀ ਬਣਦੀ ਭਾਗੀਦਾਰੀ ਯਕੀਨੀ ਬਣਾਉਣ। ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣਾ ਸਮੇਂ ਦੀ ਮੁੱਖ ਲੋੜ ਹੈ, ਤਾਂ ਜੋ ਫ਼ਾਜ਼ਿਲਕਾ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਫ਼ਾਜ਼ਿਲਕਾ ਨੇ ਹਰਿਆਲੀ ਤੀਜ ਉਤਸਵ ਅਤੇ ਪਰਿਵਾਰ ਮਿਲਣ ਸਮਾਰੋਹ ਮਨਾਇਆ ਅਗਲੀ ਖ਼ਬਰ ਨਰਸਿੰਗ ਅਫ਼ਸਰ ਭਰਤੀ ’ਚ ਮੀਰਾ ਨਰਸਿੰਗ ਕਾਲਜ ਨੇ ਰਚਿਆ ਇਤਿਹਾਸ, 34 ਵਿਦਿਆਰਥੀਆਂ ਦੀ ਹੋਈ ਚੋਣ
Ad Position 24