20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੇਮ ਪ੍ਰਭਾਵਿਤ 412 ਏਕੜ ਰਕਬਾ ਹੋਇਆ ਖੇਤੀਯੋਗ

ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)-ਅਬੋਹਰ ਇਲਾਕੇ ਦੇ ਸੇਮ ਪ੍ਰਭਾਵਿਤ ਖੇਤਰਾਂ ਨੂੰ ਸਥਾਈ ਰਾਹਤ ਦਿਵਾਉਣ ਅਤੇ ਕਿਸਾਨਾਂ ਦੀ ਜ਼ਮੀਨ ਨੂੰ ਮੁੜ ਖੇਤੀਯੋਗ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆਂ। ਜਦੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਇਲਾਕੇ ਦੇ ਪਿੰਡ ਖੁਈਆਂ ਸਰਵਰ ਦਾ ਦੌਰਾ ਕਰਕੇ ਸੇਮ ਦੀ ਸਮੱਸਿਆ ਤੋਂ ਰਾਹਤ ਮਿਲਣ ’ਤੇ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ।

Ad Position 21
No active advertisement
ਅਬੋਹਰ ਦੇ ਪਿੰਡ ਖੂਈਆ ਸਰਵਰ ਵਿਖੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 20-08-2026
ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)-ਅਬੋਹਰ ਇਲਾਕੇ ਦੇ ਸੇਮ ਪ੍ਰਭਾਵਿਤ ਖੇਤਰਾਂ ਨੂੰ ਸਥਾਈ ਰਾਹਤ ਦਿਵਾਉਣ ਅਤੇ ਕਿਸਾਨਾਂ ਦੀ ਜ਼ਮੀਨ ਨੂੰ ਮੁੜ ਖੇਤੀਯੋਗ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆਂ। ਜਦੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਇਲਾਕੇ ਦੇ ਪਿੰਡ ਖੁਈਆਂ ਸਰਵਰ ਦਾ ਦੌਰਾ ਕਰਕੇ ਸੇਮ ਦੀ ਸਮੱਸਿਆ ਤੋਂ ਰਾਹਤ ਮਿਲਣ ’ਤੇ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਵਧਾਈ ਦਿੱਤੀ। ਪਿੰਡ ਖੂਈਆਂ ਸਰਵਰ ਵਿਚ ਸਬ-ਸਰਫੇਸ ਡਰੇਨੇਜ ਸਿਸਟਮ ਦੇ ਦੋ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਪਹਿਲੇ ਪ੍ਰਾਜੈਕਟ ’ਤੇ 5.38 ਕਰੋੜ ਰੁਪਏ ਦੀ ਲਾਗਤ ਨਾਲ 327 ਏਕੜ ਰਕਬੇ ਵਿਚੋਂ ਸੇਮ ਦੀ ਸਮੱਸਿਆ ਦੂਰ ਕੀਤੀ ਗਈ ਹੈ। ਇਸੇ ਤਰ੍ਹਾਂ ਦੂਜੇ ਪ੍ਰਾਜੈਕਟ ਤਹਿਤ 2.40 ਕਰੋੜ ਰੁਪਏ ਦੀ ਲਾਗਤ ਨਾਲ 85 ਏਕੜ ਰਕਬਾ ਮੁੜ ਖੇਤੀਬਾੜੀ ਲਈ ਵਰਤੋਂਯੋਗ ਬਣਾਇਆ ਗਿਆ ਹੈ। ਇਸ ਤਰ੍ਹਾਂ ਖੁਈਆਂ ਸਰਵਰ ਵਿਖੇ ਕੁੱਲ 7.78 ਕਰੋੜ ਰੁਪਏ ਦੀ ਲਾਗਤ ਨਾਲ 412 ਏਕੜ ਰਕਬਾ ਸੇਮ ਤੋਂ ਮੁਕਤ ਕਰਕੇ ਖੇਤੀਯੋਗ ਬਣਾਇਆ ਗਿਆ ਹੈ। ਦੋਵੇਂ ਪ੍ਰਾਜੈਕਟਾਂ ਦਾ ਕੰਮ ਮਈ 2026 ਵਿੱਚ ਸ਼ੁਰੂ ਕੀਤਾ ਗਿਆ ਸੀ।ਇਸ ਮੌਕੇ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸੇਮ ਦੀ ਸਮੱਸਿਆ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਲੰਮੇ ਸਮੇਂ ਤੋਂ ਇੱਕ ਗੰਭੀਰ ਚੁਣੌਤੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਮੱਸਿਆ ਦਾ ਆਰਜ਼ੀ ਹੱਲ ਕਰਨ ਦੀ ਬਜਾਏ ਵਿਗਿਆਨਕ ਅਤੇ ਸਥਾਈ ਹੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਬ-ਸਰਫੇਸ ਡਰੇਨੇਜ ਪ੍ਰਣਾਲੀ ਇਸ ਦਿਸ਼ਾ ਵਿਚ ਇਕ ਪ੍ਰਭਾਵਸ਼ਾਲੀ ਕਦਮ ਹੈ। ਜਿਸ ਨਾਲ ਜ਼ਮੀਨ ਵਿਚੋਂ ਵਾਧੂ ਪਾਣੀ ਦੀ ਨਿਕਾਸੀ ਕਰਕੇ ਇਸ ਨੂੰ ਮੁੜ ਉਪਜਾਊ ਅਤੇ ਖੇਤੀਬਾੜੀ ਯੋਗ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਜ਼ਮੀਨ ਸਿਰਫ਼ ਜਾਇਦਾਦ ਨਹੀਂ, ਸਗੋਂ ਉਸਦੀ ਆਮਦਨ, ਰੋਜ਼ੀ-ਰੋਟੀ ਅਤੇ ਭਵਿੱਖ ਦੀ ਨੀਂਹ ਹੁੰਦੀ ਹੈ। ਇਸ ਲਈ ਸੇਮ ਕਾਰਨ ਪ੍ਰਭਾਵਿਤ ਜ਼ਮੀਨ ਨੂੰ ਮੁੜ ਖੇਤੀਯੋਗ ਬਣਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੇਮ ਪ੍ਰਭਾਵਿਤ ਖੇਤਰਾਂ ਸਮੇਤ ਪੇਂਡੂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕਈ ਵਿਕਾਸ ਪ੍ਰਾਜੈਕਟ ਚਲਾਏ ਜਾ ਰਹੇ ਹਨ। “ਸਾਡਾ ਉਦੇਸ਼ ਸਿਰਫ਼ ਸਮੱਸਿਆਵਾਂ ਦਾ ਹੱਲ ਕਰਨਾ ਨਹੀਂ, ਸਗੋਂ ਲੋਕਾਂ ਲਈ ਅਜਿਹਾ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਲਾਹੇਵੰਦ ਸਾਬਤ ਹੋਵੇ। ਉਨ੍ਹਾਂ ਕਿਹਾ ਕਿ ਸੜਕਾਂ, ਸਿੰਚਾਈ, ਡਰੇਨੇਜ, ਪੀਣ ਵਾਲਾ ਪਾਣੀ, ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਹੋਰ ਵੀ ਕਈ ਵਿਕਾਸ ਕਾਰਜ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਸ਼ਹਿਰੀ ਖੇਤਰਾਂ ਦੇ ਬਰਾਬਰ ਬਿਹਤਰ ਸਹੂਲਤਾਂ ਮਿਲ ਸਕਣ। ਖੁਈਆਂ ਸਰਵਰ ਦੇ 412 ਏਕੜ ਰਕਬੇ ਦਾ ਸੇਮ ਤੋਂ ਮੁਕਤ ਹੋਣਾ ਇਲਾਕੇ ਦੇ ਕਿਸਾਨਾਂ ਲਈ ਸਿਰਫ਼ ਇਕ ਵਿਕਾਸ ਪ੍ਰਾਜੈਕਟ ਨਹੀਂ, ਬਲਕਿ ਆਪਣੀ ਜ਼ਮੀਨ ਨੂੰ ਮੁੜ ਉਪਜਾਊ ਬਣਾਉਣ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਵੱਲ ਇਕ ਵੱਡੀ ਪ੍ਰਾਪਤੀ ਹੈ।ਇਸ ਮੌਕੇ ਹਲਕਾ ਇੰਚਾਰਜ ਸੁਹਾਨੀ ਡੋਡਾ, ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਸੁਸ਼ੀਲ ਕੁਮਾਰ ਸਵਾਮੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਟੀਮ ਨੇ ਹਾਸਿਲ ਕੀਤਾ ਤੀਜਾ... ਅਗਲੀ ਖ਼ਬਰ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Ad Position 24