20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

23 ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਕੀਤੀ ਜਾਵੇਗੀ ਰੈਲੀ-ਗੁਰਪ੍ਰੀਤ ਮੰਗਵਾਲ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ/ਫੀਮੇਲ ਯੂਨੀਅਨ ਪੰਜਾਬ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦੇ ਪਿੰਡ ਸਤੌਜ (ਸੰਗਰੂਰ) ਵਿਖੇ ਕੀਤੀ ਜਾ ਰਹੀ ਰੈਲੀ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ/ਫੀਮੇਲ ਯੂਨੀਅਨ ਪੰਜਾਬ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ 23 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੁੱਖ ਮੰਤਰੀ ਦੇ ਪਿੰਡ ਸਤੌਜ (ਸੰਗਰੂਰ) ਵਿਖੇ ਕੀਤੀ ਜਾ ਰਹੀ ਰੈਲੀ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਯੂਨੀਅਨ ਦੇ ਸੂਬਾਈ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ, ਸੁਖਜਿੰਦਰ ਸਿੰਘ ਫ਼ਾਜ਼ਿਲਕਾ ਅਤੇ ਪ੍ਰੈੱਸ ਸਕੱਤਰ ਰਵਿੰਦਰ ਸ਼ਰਮਾ ਨੇ ਦੱਸਿਆ ਕਿ ਸਰਕਾਰ ਵਲੋਂ ਨਵੰਬਰ 2022 ਦੇ ਨੋਟੀਫ਼ਿਕੇਸ਼ਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨ ਮੁਲਾਜ਼ਮਾਂ ਦਾ ਹੱਕ ਹੈ। ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਕੰਵਲਦੀਪ ਕੰਬੋਜ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਵੀ ਸੈਂਕੜੇ ਸਿਹਤ ਕਰਮਚਾਰੀ ਕਾਫ਼ਲਿਆਂ ਦੇ ਰੂਪ ਵਿਚ ਇਸ ਰੈਲੀ ’ਚ ਸ਼ਾਮਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਸਰਕਲ ਕਬੱਡੀ ’ਚ ਜਿੱਤਿਆ ਕਾਂਸੇ ਦਾ ਤਗਮਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਟੀਮ ਨੇ ਹਾਸਿਲ ਕੀਤਾ ਤੀਜਾ...
Ad Position 24