20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਕੀਤਾ ਬਠਿੰਡਾ ਦਾ ਵਿੱਦਿਅਕ ਦੌਰਾ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਜੀ. ਏ.

Ad Position 21
No active advertisement
ਅਜੀਤ ਡੈਸਕ 20-08-2026
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਗਿਆਨ ਦੇ ਦਾਇਰੇ ਨੂੰ ਵਿਸ਼ਾਲ ਕਰਨ ਦੇ ਮਨੋਰਥ ਨਾਲ ਇਕ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਨਰੇਸ਼ ਸਪੜਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਦੌਰੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਬਠਿੰਡਾ ਸਥਿਤ ‘ਵੂਪਰ’ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਕਿਤਾਬੀ ਗਿਆਨ ਤੋਂ ਇਲਾਵਾ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਹਾਰਕ ਅਨੁਭਵ ਪ੍ਰਾਪਤ ਕੀਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਬੱਚਿਆਂ ਦੇ ਬੌਧਿਕ ਅਤੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਵਿੱਦਿਅਕ ਦੌਰਿਆਂ ਨਾਲ ਵਿਦਿਆਰਥੀਆਂ ਨੂੰ ਨਵੀਆਂ ਚੀਜ਼ਾਂ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਸੁਨਹਿਰੀ ਮੌਕਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪ੍ਰੀ-ਵਿੰਗ ਤੋਂ ਪਹਿਲੀ ਜਮਾਤ ਤੱਕ ਦੇ ਬੱਚਿਆਂ ਨੂੰ ਇਹ ਦੌਰਾ ਕਰਵਾਇਆ ਗਿਆ ਸੀ, ਜਦਕਿ ਇਸ ਵਾਰ ਦੂਜੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੂਪਰ ਦਾ ਅਨੰਦ ਮਾਣਿਆ। ਦੌਰੇ ਦੌਰਾਨ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਨੂੰ ਆਪਣੇ ਸਕੂਲੀ ਜੀਵਨ ਦਾ ਇਕ ਬਹੁਤ ਹੀ ਸ਼ਾਨਦਾਰ ਅਤੇ ਯਾਦਗਾਰੀ ਅਨੁਭਵ ਦੱਸਿਆ। ਸਕੂਲ ਪ੍ਰਸ਼ਾਸਨ ਨੇ ਦੌਰੇ ਦੀ ਸਫਲਤਾ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਬੱਚਿਆਂ ਵਿਚ ਆਤਮ-ਵਿਸ਼ਵਾਸ ਵਧਾਉਣ ਅਤੇ ਉਨ੍ਹਾਂ ਦੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਅਜਿਹੀਆਂ ਗਤੀਵਿਧੀਆਂ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4.20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਨੇ ਸਰਕਲ ਕਬੱਡੀ ’ਚ ਜਿੱਤਿਆ ਕਾਂਸੇ ਦਾ ਤਗਮਾ
Ad Position 24