20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਚੁੱਕੀ ਗਈ ਸਹੁੰ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ‘ਨਸ਼ਾ ਮੁਕਤ ਭਾਰਤ ਸ਼ਪਥ ਦਿਵਸ’ ਦਾ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਸਮਾਗਮ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ, ਮਾਊਂਟ ਆਬੂ (ਰਾਜਸਥਾਨ) ਦੇ ਸਹਿਯੋਗ ਨਾਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-08-2026
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ‘ਨਸ਼ਾ ਮੁਕਤ ਭਾਰਤ ਸ਼ਪਥ ਦਿਵਸ’ ਦਾ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਸਮਾਗਮ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ, ਮਾਊਂਟ ਆਬੂ (ਰਾਜਸਥਾਨ) ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸਬ ਜੇਲ੍ਹ ਫ਼ਾਜ਼ਿਲਕਾ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਬੰਦੀਆਂ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਇਕ ਸੁਖਾਵੇਂ ਤੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ’ਚ ਆਪਣਾ ਸਰਗਰਮ ਯੋਗਦਾਨ ਪਾਉਣ ਲਈ ਸਹੁੰ ਚੁਕਾਈ ਗਈ। ਇਸ ਮੌਕੇ ਜੇਲ੍ਹ ਪ੍ਰਸ਼ਾਸਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਲੋਕਾਂ, ਨੌਜਵਾਨਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅੱਗੇ ਆ ਕੇ ਆਪਣੀ ਭੂਮਿਕਾ ਨਿਭਾਉਣੀ ਪਵੇਗੀ। ਇਹ ਸ਼ਪਥ ਸਮਾਗਮ ਜੇਲ੍ਹ ਵਿਚ ਬੰਦੀਆਂ ਅਤੇ ਸਟਾਫ਼ ਦਰਮਿਆਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਇਕ ਪ੍ਰਭਾਵਸ਼ਾਲੀ ਕਦਮ ਸਾਬਤ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਹਫ਼ਤਾਵਾਰੀ ਮੁਫ਼ਤ ਆਯੁਰਵੈਦਿਕ ਕੈਂਪ ਅਗਲੀ ਖ਼ਬਰ ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4.20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ
Ad Position 24