21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਅਕਾਲੀ ਦਲ ਨੇ ਬੂਥ ਪੱਧਰ ਤੋਂ ਸ਼ੁਰੂ ਕੀਤੀ ਨਵੀਂ ਜਥੇਬੰਦਕ ਮੁਹਿੰਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ’ਤੇ ਜ਼ੋਰ-ਅਸ਼ੋਕ ਅਨੇਜਾ

ਜਲਾਲਾਬਾਦ, 20 ਅਗਸਤ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਬੂਥ ਕਮੇਟੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਇਕ ਅਹਿਮ ਮੀਟਿੰਗ ਸੂਬਾ ਵਾਈਸ ਪ੍ਰਧਾਨ ਅਸ਼ੋਕ ਅਨੇਜਾ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕੌਂਸਲਰ ਚੋਣਾਂ ਲੜ ਚੁੱਕੇ ਅਕਾਲੀ ਆਗੂਆਂ ਤੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਪਾਰਟੀ ਦੀ ਬਿਹਤਰੀ ਲਈ ਸੁਝਾਅ ਵੀ ਲਏ ਗਏ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 21-08-2026
ਜਲਾਲਾਬਾਦ, 20 ਅਗਸਤ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਬੂਥ ਕਮੇਟੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਇਕ ਅਹਿਮ ਮੀਟਿੰਗ ਸੂਬਾ ਵਾਈਸ ਪ੍ਰਧਾਨ ਅਸ਼ੋਕ ਅਨੇਜਾ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕੌਂਸਲਰ ਚੋਣਾਂ ਲੜ ਚੁੱਕੇ ਅਕਾਲੀ ਆਗੂਆਂ ਤੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਪਾਰਟੀ ਦੀ ਬਿਹਤਰੀ ਲਈ ਸੁਝਾਅ ਵੀ ਲਏ ਗਏ। ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਵਾਈਸ ਪ੍ਰਧਾਨ ਅਸ਼ੋਕ ਅਨੇਜਾ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਮਜ਼ਬੂਤ ਸੰਗਠਨ ਵਿਚ ਹੁੰਦੀ ਹੈ। ਬੂਥ ਕਮੇਟੀਆਂ ਪਾਰਟੀ ਅਤੇ ਆਮ ਲੋਕਾਂ ਵਿਚਕਾਰ ਅਹਿਮ ਕੜੀ ਦਾ ਕੰਮ ਕਰਦੀਆਂ ਹਨ, ਇਸ ਲਈ ਲੋਕਤੰਤਰ ਦੀ ਮਜ਼ਬੂਤੀ ਦੇ ਨਾਲ-ਨਾਲ ਪਾਰਟੀ ਦੀ ਮਜ਼ਬੂਤੀ ਲਈ ਵੀ ਬੂਥ ਕਮੇਟੀਆਂ ਦਾ ਸਰਗਰਮ ਹੋਣਾ ਬੇਹੱਦ ਜ਼ਰੂਰੀ ਹੈ। ਅਸ਼ੋਕ ਅਨੇਜਾ ਨੇ ਕਿਹਾ ਕਿ ਜਿਸ ਸਿਆਸੀ ਪਾਰਟੀ ਦੀਆਂ ਬੂਥ ਕਮੇਟੀਆਂ ਪੂਰੀ ਸਰਗਰਮੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦੀਆਂ ਹਨ, ਉਹ ਪਾਰਟੀ ਹਮੇਸ਼ਾ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਵਿਚ ਕਾਮਯਾਬ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਬੂਥ ਕਮੇਟੀਆਂ ਰਾਹੀਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਪਾਰਟੀ ਦੀ ਲੀਡਰਸ਼ਿਪ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੂਥ ਪੱਧਰ ’ਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਬੂਥ ਕਮੇਟੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਲਏ ਜਾ ਰਹੇ ਹਨ। ਇਸ ਮੌਕੇ ਕੌਂਸਲਰ ਚੋਣਾਂ ਲੜ ਚੁੱਕੇ ਅਕਾਲੀ ਆਗੂਆਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਤੋਂ ਆਮ ਲੋਕਾਂ ਦੀਆਂ ਸਮੱਸਿਆਵਾਂ, ਇਲਾਕੇ ਦੇ ਮੁੱਖ ਮੁੱਦਿਆਂ ਅਤੇ ਪਾਰਟੀ ਦੀ ਬਿਹਤਰੀ ਲਈ ਸੁਝਾਅ ਮੰਗੇ ਗਏ। ਅਸ਼ੋਕ ਅਨੇਜਾ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਸਿੱਧਾ ਸੰਪਰਕ ਕਰਨ ਵਾਲੇ ਆਗੂਆਂ ਕੋਲ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਦੀਆਂ ਉਮੀਦਾਂ ਬਾਰੇ ਮਹੱਤਵਪੂਰਨ ਜਾਣਕਾਰੀ ਹੁੰਦੀ ਹੈ, ਜਿਸ ਨੂੰ ਪਾਰਟੀ ਦੀ ਅਗਲੀ ਰਣਨੀਤੀ ਤੈਅ ਕਰਨ ਵਿਚ ਵਰਤਿਆ ਜਾਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਇੱਕਜੁੱਟਤਾ ਕਾਇਮ ਰੱਖਦਿਆਂ ਪਾਰਟੀ ਦੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ। ਇਸ ਮੌਕੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਵਰਕਰਾਂ ਦੀ ਇੱਕਜੁੱਟਤਾ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਦੇ ਬਲਬੂਤੇ 2027 ਵਿਚ ਮੁੜ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਅਕਾਲੀ ਆਗੂ ਕਾਲਾ ਸੰਧੂ, ਸਾਬਕਾ ਕੌਂਸਲਰ ਗੁਰਵਿੰਦਰ ਪਾਲ ਸਿੰਘ ਘਾਰੂ, ਬਲਜੀਤ ਕਪੂਰ, ਕੁਲਦੀਪ ਸਿੰਘ, ਗੁਰਪ੍ਰੀਤ ਧਵਨ , ਪ੍ਰਕਾਸ਼ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਨੀਅਨ ਵਲੋਂ ਪੰਜਾਬ ਭਰ ਅੰਦਰ ਹੜਤਾਲ ਦੇ ਦਿੱਤੇ ਸੱਦੇ ’ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਟਵਾਰੀਆਂ ਨੇ ਆਪਣਾ ਕੰਮਕਾਜ ਰੱਖਿਆ ਪੂ... ਅਗਲੀ ਖ਼ਬਰ ਲਾਇਨਜ਼ ਕਲੱਬ ਵਿਸ਼ਾਲ ਨੇ ਸਕੂਲ ਵਿਚ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ
Ad Position 24