ਫ਼ਾਜ਼ਿਲਕਾ ’ ਚ 27 ਦੇ ਮਹਾਂ ਬੰਦ ਲਈ ਤਹਿਸੀਲ ਪੱਧਰੀ ਰੈਲੀਆਂ ਤੇ ਰੋਸ ਮਾਰਚ ਦਾ ਐਲਾਨ
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕਦੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਪੰਜਾਬ ਸਰਕਾਰ ਵਿਰੁੱਧ ਰੋਸ ਵਧਦਾ ਜਾ ਰਿਹਾ ਹੈ। ਪੰਜਾਬ ਮੁਲਾਜ਼ਮ-ਪੈਨਸ਼ਨਰ ਫ਼ਰੰਟ ਵਲੋਂ 27 ਅਗਸਤ ਨੂੰ ਦਿੱਤੇ ‘ਮਹਾਂ ਬੰਦ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਕਨਵੀਨਰ ਦਲਜੀਤ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਹੋਈ।
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਮਕਦੀਆਂ ਮੰਗਾਂ ਪੂਰੀਆਂ ਨਾ ਕਰਨ ’ਤੇ ਪੰਜਾਬ ਸਰਕਾਰ ਵਿਰੁੱਧ ਰੋਸ ਵਧਦਾ ਜਾ ਰਿਹਾ ਹੈ। ਪੰਜਾਬ ਮੁਲਾਜ਼ਮ-ਪੈਨਸ਼ਨਰ ਫ਼ਰੰਟ ਵਲੋਂ 27 ਅਗਸਤ ਨੂੰ ਦਿੱਤੇ ‘ਮਹਾਂ ਬੰਦ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜ਼ਿਲ੍ਹਾ ਕਨਵੀਨਰ ਦਲਜੀਤ ਸਿੰਘ ਸਭਰਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਹਰਭਜਨ ਸਿੰਘ ਖੂੰਗਰ ਨੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੈਲੀਆਂ ਅਤੇ ਰੋਸ ਮਾਰਚ ਕਰਨ ਦਾ ਏਜੰਡਾ ਰੱਖਿਆ। ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲ ਅਧਿਆਪਕਾਂ ਨੇ ਸਮੂਹਿਕ ਛੁੱਟੀ ਦਾ ਨੋਟਿਸ ਸਿੱਖਿਆ ਅਧਿਕਾਰੀਆਂ ਨੂੰ ਦੇ ਦਿੱਤਾ ਹੈ। ਮਹਾਂ ਬੰਦ ਦੌਰਾਨ ਸਕੂਲ, ਰੋਡਵੇਜ਼, ਬਿਜਲੀ, ਵਾਟਰ ਸਪਲਾਈ ਅਤੇ ਮਨਿਸਟਰੀਅਲ ਸਟਾਫ਼ ਸਮੇਤ ਸਾਰੇ ਵਿਭਾਗ ਮੁਕੰਮਲ ਬੰਦ ਰਹਿਣਗੇ। ਬੰਦ ਦੀ ਤਿਆਰੀ ਲਈ 24 ਤੇ 25 ਅਗਸਤ ਨੂੰ ਜ਼ਿਲ੍ਹਾ ਟੀਮਾਂ ਜਲਾਲਾਬਾਦ ਅਤੇ ਅਬੋਹਰ ਤਹਿਸੀਲਾਂ ਦਾ ਦੌਰਾ ਕਰਨਗੀਆਂ। 27 ਅਗਸਤ ਨੂੰ ਸਵੇਰੇ 10 ਵਜੇ ਡੀ.ਸੀ.ਦਫ਼ਤਰ ਫ਼ਾਜ਼ਿਲਕਾ ਸਾਹਮਣੇ ਤਹਿਸੀਲ ਪੱਧਰੀ ਵਿਸ਼ਾਲ ਰੈਲੀ ਤੋਂ ਬਾਅਦ ਰੋਸ ਮਾਰਚ ਕੱਢਿਆ ਜਾਵੇਗਾ।